09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾ ਰਹੇ ਅਧਿਆਪਕਾਂ ਦੀ ਸੈਂਟਰ ਪੱਧਰੀ ਵਰਕਸ਼ਾਪ ਲਗਾਈ

ਅਜੀਤ ਡੈਸਕ 08-03-2026
ਨਵਾਂਸ਼ਹਿਰ, 7 ਮਾਰਚ (ਦੀਦਾਰ ਸਿੰਘ ਸ਼ੇਤਰਾ)-ਪਿੰਡ ਬੈਰਸੀਆਂ ਵਿਖੇ ਸੈਂਟਰ ਹੈੱਡ ਟੀਚਰ ਬਲਜੀਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਹੈਂਡ ਮੇਡ ਟੀਚਿੰਗ ਲਰਨਿੰਗ ਮੈਟੀਰੀਅਲ ਦੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਉਹਨਾਂ ਦੱਸਿਆ ਕਿ ਵਰਕਸ਼ਾਪ ਪ੍ਰੀ ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾ ਰਹੇ ਅਧਿਆਪਕਾਂ ਲਈ ਬਹੁਤ ਹੀ ਫ਼ਾਇਦੇਮੰਦ ਸਾਬਤ ਹੋਵੇਗੀ | ਇਸ ਵਰਕਸ਼ਾਪ 'ਚ ਪ੍ਰਥਮ ਜ਼ਿਲ੍ਹਾ ਕੋਆਰਡੀਨੇਟਰ ਆਰਤੀ ਅਤੇ ਪ੍ਰਥਮ ਕੋਆਰਡੀਨੇਟਰ ਮੰਜੂ ਨੇ ਰਿਸੋਰਸ ਪਰਸਨ ਦੀ ਭੂਮਿਕਾ ਨਿਭਾਈ | ਇਸ ਵਰਕਸ਼ਾਪ ਵਿੱਚ ਘੱਟ ਲਾਗਤ ਨਾਲ਼ ਸਮਗਰੀ ਦੀ ਵਰਤੋਂ ਕਰਕੇ ਪ੍ਰਭਾਵਸ਼ਾਲੀ ਸਿੱਖਣ ਸਿਖਾਉਣ ਵਾਲੀ ਸਮਗਰੀ ਕਿਵੇਂ ਤਿਆਰ ਕੀਤੀ ਜਾਵੇ, ਸਿਖਾਈ ਗਈ | ਇਸ ਵਰਕਸ਼ਾਪ ਦਾ ਮੁੱਖ ਮਕਸਦ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਦਿਲਚਸਪ ਅਤੇ ਸਰਗਰਮ ਬਣਾਉਣਾ ਸੀ | ਉਹਨਾਂ ਸ਼ਾਮਲ ਹੋਏ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਢਾਡੀ ਸਤਨਾਮ ਸਿੰਘ ਭਾਰਾਪੁਰ ਜਥੇ ਸਮੇਤ ਵਤਨ ਪਰਤੇ ਅਗਲੀ ਖ਼ਬਰ ਐਮ.ਬੀ.ਜੀ. ਸਰਕਾਰੀ ਕਾਲਜ ਪੋਜੇਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।