27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮੂੰਹ ਦੀ ਸਿਹਤ ਨੂੰ ਨਜ਼ਰਅੰਦਾਜ਼ ਕਰਨਾ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ- ਡਾ. ਜਸਵਿੰਦਰ ਸਿੰਘ <br/>

ਅਜੀਤ ਡੈਸਕ 26-03-2026
ਬੰਗਾ, 25 ਮਾਰਚ (ਸੁਰਿੰਦਰ ਸਿੰਘ ਕਰਮ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰਾਜ ਕੁਮਾਰੀ ਦੀ ਦੇਖ-ਰੇਖ ਹੇਠ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ 'ਚ ਕਮਿਊਨਿਟੀ ਹੈਲਥ ਸੈਂਟਰ ਬੰਗਾ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ ਕਮਿਊਨਿਟੀ ਹੈਲਥ ਸੈਂਟਰ ਬੰਗਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਮੂੰਹ ਦੀ ਸਿਹਤ ਸਰੀਰ ਦੀ ਕੁੱਲ ਸਿਹਤ ਨਾਲ ਸਿੱਧਾ ਸਬੰਧ ਰੱਖਦੀ ਹੈ | ਉਨ੍ਹਾਂ ਦੱਸਿਆ ਕਿ ਮੂੰਹ ਦੀ ਸਫ਼ਾਈ ਦੀ ਕਮੀ ਕਾਰਨ ਦੰਦਾਂ ਦੀ ਸੜਨ, ਮਸੂੜਿਆਂ ਦੀ ਬਿਮਾਰੀ ਅਤੇ ਹੋਰ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ | ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਮੂੰਹ ਦੀ ਸਫਾਈ ਨੂੰ ਆਪਣੀ ਰੋਜ਼ਾਨਾ ਦੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ | ਇਸ ਮੌਕੇ ਮੈਡੀਕਲ ਅਫ਼ਸਰ (ਡੈਂਟਲ) ਡਾ. ਨਿਸ਼ਾ ਵੱਲੋਂ ਹਾਜ਼ਰ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵਲੋਂ ਦੰਦਾਂ ਦੀ ਸਹੀ ਸਫ਼ਾਈ ਲਈ ਬਰਸ਼ ਕਰਨ ਦੇ ਢੰਗ ਦੀ ਲਾਈਵ ਡੈਮੋਨਸਟ੍ਰੇਸ਼ਨ ਕੀਤੀ ਗਈ, ਜਿਸ ਨਾਲ ਮੌਜੂਦ ਲੋਕਾਂ ਨੂੰ ਸਹੀ ਤਰੀਕੇ ਨਾਲ ਦੰਦ ਸਾਫ ਕਰਨ ਦੀ ਪ੍ਰਕਿਰਿਆ ਬਾਰੇ ਸਮਝ ਮਿਲੀ | ਉਨ੍ਹਾਂ ਨੇ ਦੱਸਿਆ ਕਿ ਦਿਨ ਵਿੱਚ ਘੱਟੋ-ਘੱਟ ਦੋ ਵਾਰ ਦੰਦ ਸਾਫ ਕਰਨਾ, ਜ਼ਿਆਦਾ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਤੇ ਸਮੇਂ-ਸਮੇਂ 'ਤੇ ਡੈਂਟਲ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ |

ਪਿਛਲੀ ਖ਼ਬਰ ਪਿੰਡਾਂ 'ਚ ਕੰਕਰੀਟ ਦੀਆਂ ਬਣਾਈਆਂ ਸੜਕਾਂ ਦੇ ਉੱਚੇ ਕਿਨਾਰੇ ਬਣ ਰਹੇ ਹਾਦਸਿਆਂ ਦਾ ਕਾਰਨ <br/> ਅਗਲੀ ਖ਼ਬਰ ਡਾ. ਸਾਂਤੀ ਬੱਸੀ ਦਾ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।