ਰਾਹੋਂ, 25 ਮਾਰਚ (ਉਂਕਾਰ ਸਿੰਘ ਰਾਠੋਰ)-ਹੈਪੀ ਮਾਡਲ ਹਾਈ ਸਕੂਲ ਰਾਹੋਂ ਦਾ ਨਤੀਜਾ ਐਲਾਨਿਆ ਗਿਆ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਵਿਚ ਨਤੀਜਿਆਂ 'ਤੇ ਖ਼ਾਸ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸਭ ਤੋਂ ਪਹਿਲਾ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਸਕੂਲ ਇਮਤਿਹਾਨ ਵਿਚ ਨੌਵੀਂ ਜਮਾਤ ਦੀ ਸਹਿਜਦੀਪ ਕੌਰ ਪਹਿਲਾ ਸਥਾਨ, ਜਤਿਨ ਸੁਮਨ ਦੂਸਰਾ ਸਥਾਨ, ਵੈਨਿਸ਼ਾ ਰਾਣੀ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਸੱਤਵੀਂ ਕਲਾਸ ਵਿਚੋਂ ਵੈਜੂ ਕੁਮਾਰ ਪਹਿਲਾ, ਮਨਸੀਰਤ ਕੌਰ ਨੇ ਦੂਸਰਾ ਅਤੇ ਜਸਲੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹੇਮੰਤ ਰਣਦੇਵ ਬੌਬੀ, ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਬਿੱਟਾ, ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਲੋਹ, ਐਮ.ਡੀ ਜਗੀਰ ਸਿੰਘ ਅਤੇ ਪਿ੍ੰਸੀਪਲ ਮੈਡਮ ਰਣਜੀਤ ਕੌਰ ਵਲੋਂ ਵੱਖ-ਵੱਖ ਜਮਾਤਾਂ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਟਾਫ਼ ਦੇ ਸਹਿਯੋਗ ਮੈਡਲ, ਸਰਟੀਫਿਕੇਟ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਤਰਕਸ਼ੀਲ ਪ੍ਰੀਖਿਆ ਵਿੱਚ ਹਿਮਾਨੀ ਕੌਰ, ਗੁਰਲੀਨ ਨੇ ਪਹਿਲਾ ਅਤੇ ਸਹਿਜਦੀਪ, ਗੁਰਪ੍ਰੀਤ, ਸੁਖਵੀਰ ਨੇ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਲੋਹ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਰੇਸ਼ ਕੁਮਾਰੀ, ਕਾਂਤਾ ਰਾਣੀ, ਰਵਿੰਦਰ ਮਾਨ, ਪਰਮਜੀਤ, ਨੀਸ਼ੂ ਸੋਢੀ, ਕੁਲਵਿੰਦਰ, ਮਨੀਸ਼ਾ, ਰਮਨ, ਹਰਪ੍ਰੀਤ, ਰਜਨੀ ਤੇ ਨੀਰੂ ਆਦਿ ਹਾਜ਼ਰ ਸਨ |