ਜਾਡਲਾ, 25 ਮਾਰਚ (ਸੁਰਿੰਦਰ ਦੁੱਗਲ)-ਪਿੰਡ ਉਟਾਲ ਵਿਖੇ ਅਕਾਲੀ ਆਗੂ ਨਰੰਜਣ ਸਿੰਘ ਦੇ ਗ੍ਰਹਿ ਨਿਵਾਸ ਵਿਖੇ ਅਪਰ ਅਪਾਰ ਸਿੰਘ ਅਟਵਾਲ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਲਖਵੀਰ ਸਿੰਘ ਨੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿ੍ਹਆ | ਇਸ ਮੌਕੇ ਜਥੇ. ਸ਼ੁਕਾਰ ਵਲੋਂ ਉਨ੍ਹਾਂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਬਣਦਾ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਧੜਾਧੜ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਬਹੁਮਤ ਨਾਲ ਜਿੱਤ ਕੇ ਸਰਕਾਰ ਬਣਾਏਗੀ | ਇਸ ਮੌਕੇ ਦਿਨੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ, ਸੁਖਵਿੰਦਰ ਸਿੰਘ ਮਿੰਟੂ ਜਾਡਲਾ, ਅਪਰ ਅਪਾਰ ਸਿੰਘ ਅਟਵਾਲ, ਹਰਪ੍ਰੀਤ ਸਿੰਘ ਖਾਰਾ ਸੀਨੀਅਰ ਉਪ ਪ੍ਰਧਾਨ, ਮੇਹਰ ਚੰਦ ਕੈਲੇ, ਰਜਿੰਦਰ ਸਿੰਘ ਸਰਕਲ ਪ੍ਰਧਾਨ, ਨਰਿੰਦਰ ਸਿੰਘ, ਅਮਰੀਕ ਸਿੰਘ, ਲਖਵੀਰ ਸਿੰਘ, ਪਰਮ ਸਿੰਘ, ਜੋਗਾ ਸਿੰਘ, ਕੁਲਵਿੰਦਰ ਸਿੰਘ, ਨਰਿੰਦਰ ਸਿੰਘ, ਹਰਸ਼ਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਪਾਲ ਸਿੰਘ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ |