ਜਾਡਲਾ, 25 ਮਾਰਚ (ਸੁਰਿੰਦਰ ਦੁੱਗਲ)-ਜਥੇ. ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕਰਨ 'ਤੇ ਪਿੰਡ ਦੌਲਤਪੁਰ ਵਿਖੇ ਬਾਬਾ ਸ਼੍ਰੀ ਚੰਦ ਜੀ ਦੇ ਤਪ ਅਸਥਾਨ 'ਤੇ ਮੁੱਖ ਸੇਵਾਦਾਰ ਹਰਜਸਵਿੰਦਰ ਪਾਲ ਸਿੰਘ ਸੋਢੀ ਵਲੋਂ ਉਨ੍ਹਾਂ ਦਾ ਪਤਵੰਤਿਆਂ ਦੀ ਹਾਜਰੀ ਵਿੱਚ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ਜਥੇ ਖਾਲਸਾ ਵਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ | ਇਸ ਮੌਕੇ ਠੇਕੇਦਾਰ ਗੁਰਜਿੰਦਰ ਸਿੰਘ ਪੱਪਾ, ਗੁਰਮੇਜ ਸਿੰਘ ਬਿੱਟੂ, ਗੁਰਲਾਲ ਸਿੰਘ, ਸੁਰਿੰਦਰ ਜੀਤ ਸਿੰਘ, ਬਲਜਿੰਦਰ ਸਿੰਘ ਬਬਲੂ ਤੇ ਮਨਜੀਤ ਸਿੰਘ ਹੈਪੀ ਅਦਿ ਹਾਜ਼ਰ ਸਨ |