26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਰਕਾਰੀ ਕਾਲਜ ਪੋਜੇਵਾਲ ਵਿਖੇ ਰੋਜ਼ਗਾਰ ਜਾਗਰੂਕਤਾ ਸੰਬੰਧੀ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 26-03-2026
ਪੋਜੇਵਾਲ ਸਰਾਂ, 25 ਮਾਰਚ (ਨਵਾਂਗਰਾਈਾ)-ਭੂਰੀਵਾਲੇ ਗਰੀਬਦਾਸੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਡਾ. ਮੁਨੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੁਆਰਾ ਆਈ. ਸੀ. ਟੀ. ਕਲੱਬ, ਓਲੰਪਿਜ਼ਮ ਸਪੋਰਟਸ ਕਲੱਬ ਅਤੇ ਸਾਈਕੈਟਿ੍ਕ ਸੈੱਲ ਦੇ ਸੰਯੁਕਤ ਉਪਰਾਲੇ ਨਾਲ ਕਾਲਜ ਵਿਖੇ ਕਾਲਜ ਰੋਜ਼ਗਾਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਸਿ. ਪੋ. ਸੁਖਜੀਤ ਸਿੰਘ ਵੱਲੋਂ ਬਹੁਤ ਹੀ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ ਕਿ ਮੌਜੂਦਾ ਸਮੇਂ ਵਿਚ ਰੋਜ਼ਗਾਰ ਨੂੰ ਪ੍ਰਾਪਤ ਕਰਨ ਲਈ ਵੱਖ-ਵੱਖ ਪਲੇਟਫਾਰਮਾਂ 'ਤੇ ਭਰਨ ਬਾਰੇ ਅਤੇ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮੌਜੂਦਾ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਉਚੇਚੇ ਤੌਰ 'ਤੇ ਜਾਣਕਾਰੀ ਦਿੱਤੀ ਗਈ | ਅਸਿ. ਪ੍ਰੋ. ਰਾਜੀਵ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਪੇਪਰਾਂ ਵਿੱਚ ਆਉਣ ਵਾਲੇ ਸਿਲੇਬਸ ਨਾਲ ਸਬੰਧਤ ਪੁਸਤਕਾਂ ਤੇ ਹੋਰ ਸਮੱਗਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਸੰਸਥਾ ਦੇ ਮੁਖੀ ਪਿ੍ੰਸੀਪਲ ਡਾ.ਮੁਨੀਸ਼ ਕੁਮਾਰ ਨੇ ਕਿਹਾ ਕਿ ਅਜਿਹੇ ਸ਼ੈਸਨ ਆਉਣ ਵਾਲੇ ਸਮੇਂ ਵਿੱਚ ਵੀ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ | ਸਟੇਜ ਦਾ ਸੰਚਾਲਨ ਅਸਿ. ਪ੍ਰੋ. ਅਸ਼ਵਨੀ ਕੁਮਾਰ ਦੁਆਰਾ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |


ਪਿਛਲੀ ਖ਼ਬਰ ਔੜ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਟੀ. ਬੀ. ਦੀ ਬਿਮਾਰੀ ਇਲਾਜਯੋਗ, ਜਾਗਰੂਕਤਾ ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਰੋਕਥਾਮ ਸੰਭਵ -ਡਾ. ਸਤਵਿੰਦਰਪਾਲ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।