26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਔੜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 26-03-2026
ਔੜ, 25 ਮਾਰਚ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਚੱਲਦਾ ਵਹੀਰ ਚੱਕਰਵਰਤੀ ਪੰਜਵਾਂ ਤਖ਼ਤ 96 ਕਰੋੜੀ ਨਿਹੰਗ ਸਿੰਘ ਪੰਜਾਬ ਹਿੰਦੁਸਤਾਨ ਵਿਸ਼ਵ ਸਿੱਖ ਮਿਸਲ ਸ੍ਰੀ ਅਨੰਦਪੁਰ ਸਾਹਿਬ ਜੀ 6 ਜੂਨ 1984 ਦੇ ਪਵਿੱਤਰ ਧਾਰਮਿਕ ਇਤਿਹਾਸਕ ਪ੍ਰਸਿੱਧ ਅਸਥਾਨ ਗੁਰਦੁਆਰਾ ਭਗਵਾਨ ਸਿੰਘ ਵਾਲਾ ਭਗਵਾਨੀ ਸਾਹਿਬ ਯਾਦਗਾਰੀ ਸਿੱਖ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਛਾਉਣੀ ਨਿਹੰਗ ਸਿੰਘਾਂ ਨੇੜੇ ਬੱਸ ਅੱਡਾ ਫਾਂਬੜਾ ਰੋਡ ਔੜ ਗੜੁੱਪੜ ਵਿਖੇ ਮੱਸਿਆ ਦੇ ਦਿਹਾੜੇ ਨੂੰ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰੂ ਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ਪੈਣ ਉਪਰੰਤ ਅਸਥਾਨ ਦੇ ਮੁੱਖ ਪ੍ਰਬੰਧਕ ਜਥੇਦਾਰ ਸੰਤ ਬਾਬਾ ਠਾਕੁਰ ਸਿੰਘ ਨੇ ਗੁਰੂ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ | ਸ਼ਰਧਾਲੂ ਸੰਗਤਾਂ ਵਲੋਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਪ੍ਰੀਤ ਸਿੰਘ ਗੈਵੀ, ਜਸ਼ਨਪ੍ਰੀਤ ਸਿੰਘ, ਨੰਬਰਦਾਰ ਅਮਰੀਕ ਸਿੰਘ ਭੰਗਲ, ਹਰੀ ਸਿੰਘ ਕਾਹਲੋਂ, ਪ੍ਰਧਾਨ ਧਿਆਨ ਸਿੰਘ, ਅਮਨਜੀਤ ਸਿੰਘ, ਅਵਤਾਰ ਸਿੰਘ ਧੀਰ, ਸ਼ਮਸ਼ੇਰ ਸਿੰਘ, ਰਾਜ ਕੁਮਾਰ ਕਾਲੂ ਕਰਿਆਨਾ, ਜਸਵੀਰ ਕੌਰ, ਬਲਵਿੰਦਰ ਕੌਰ, ਚਰਨਜੀਤ ਕੌਰ, ਕਸ਼ਮੀਰ ਕੌਰ, ਅੰਮਿ੍ਤਪਾਲ ਸਿੰਘ, ਹਰਮਨ ਤੇ ਅੰਸ਼ਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਥੇ. ਖ਼ਾਲਸਾ ਦਾ ਹਰਦੀਪ ਸਿੰਘ ਦੇ ਗ੍ਰਹਿ ਵਿਖੇ ਕੀਤਾ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਕਾਲਜ ਪੋਜੇਵਾਲ ਵਿਖੇ ਰੋਜ਼ਗਾਰ ਜਾਗਰੂਕਤਾ ਸੰਬੰਧੀ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।