26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਜਥੇ. ਖ਼ਾਲਸਾ ਦਾ ਹਰਦੀਪ ਸਿੰਘ ਦੇ ਗ੍ਰਹਿ ਵਿਖੇ ਕੀਤਾ ਸਨਮਾਨ <br/>

ਅਜੀਤ ਡੈਸਕ 26-03-2026
ਪੱਲੀ ਝਿੱਕੀ, 25 ਮਾਰਚ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨਵਾਂਸ਼ਹਿਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੁਲਾਰਾ ਨਿਯੁਕਤ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਨਵਾਂਸ਼ਹਿਰ ਦੇ ਇੰਚਾਰਜ ਹਰਦੀਪ ਸਿੰਘ ਪੱਲੀ ਉੱਚੀ ਵਲੋਂ ਆਪਣੇ ਗ੍ਰਹਿ ਪੱਲੀ ਉੱਚੀ ਵਿਖੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਨਾਲ ਪਹੁੰਚੇ ਸੀਨੀਅਰ ਅਕਾਲੀ ਦਲ ਦੇ ਆਗੂ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਅਤੇ ਹਲਕਾ ਇੰਚਾਰਜ ਨਵਾਂਸ਼ਹਿਰ, ਦਿਨੇਸ਼ ਕੁਮਾਰ ਜ਼ਿਲ੍ਹਾ ਐੱਸ. ਸੀ. ਵਿੰਗ ਨਵਾਂਸ਼ਹਿਰ ਅਤੇ ਹਰਪ੍ਰੀਤ ਸਿੰਘ ਖਾਰਾ ਸੀਨੀਅਰ ਮੀਤ ਪ੍ਰਧਾਨ ਸ. ਭ. ਸ ਨਗਰ ਸ਼੍ਰੋਮਣੀ ਅਕਾਲੀ ਦਲ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਦੌਰਾਨ ਐੱਸ. ਸੀ. ਵਿੰਗ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਹਰਦੀਪ ਸਿੰਘ ਪੱਲੀ ਉੱਚੀ ਨੇ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਵਲੋਂ ਆਪਣੀ ਜਿੰਮੇਵਾਰੀ ਸਮਝਦੇ ਹੋਏ ਵੱਖ-ਵੱਖ ਪਿੰਡਾਂ ਵਿੱਚ ਗੁਰਮਤਿ ਪ੍ਰਚਾਰ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਤੇ ਗੁਰਮਤਿ ਕਲਾਸਾਂ ਲਗਵਾ ਕੇ ਸਿੱਖੀ ਦੇ ਪ੍ਰਚਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਗੁਰਬਖਸ਼ ਸਿੰਘ ਖਾਲਸਾ, ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਐਸ. ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਕੁਮਾਰ, ਐੱਸ. ਸੀ. ਵਿੰਗ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਪੱਲੀ ਉੱਚੀ, ਹਰਪ੍ਰੀਤ ਸਿੰਘ ਖਾਰਾ ਸੀਨੀਅਰ ਵਾਇਸ ਪ੍ਰਧਾਨ, ਸੋਹਣ ਸਿੰਘ, ਸੋਨੀ ਸਰੋਆ, ਜੋਨੀ ਪੱਲੀ ਉੱਚੀ, ਡਾ: ਮੋਹਨ ਲਾਲ, ਜੋਗਿੰਦਰ ਸਿੰਘ ਪੱਲੀ ਉੱਚੀ, ਕੁਲਵੀਰ ਸਿੰਘ, ਦਰਸ਼ਨ ਸਿੰਘ ਮਿਸਤਰੀ, ਡਾ: ਮੋਹਨ ਲਾਲ ਅਤੇ ਸਮੂਹ ਸੀਨੀਅਰ ਆਗੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਲਾਲਜੀਤ ਭੁੱਲਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਔੜ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।