ਕਟਾਰੀਆਂ, 26 ਮਾਰਚ (ਪ੍ਰੇਮੀ ਸੰਧਵਾਂ)-ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਯੂਥ ਆਗੂ ਤੇ ਅਗਾਂਹ ਵਧੂ ਕਿਸਾਨ ਪਹਿਲਵਾਨ ਜੱਗਾ ਮਾਂਗਟ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ | ਕਿਉਂਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਤਰ੍ਹਾਂ-ਤਰ੍ਹਾਂ ਦੇ ਪਾਪੜ ਤਾਂ ਜਰੂਰ ਵੇਲੇ ਪਰ ਉਨ੍ਹਾਂ ਝੂਠ ਦੇ ਪਾਪੜਾਂ ਤੋਂ ਦੂਰ ਰਹਿ ਕੇ ਸੂਬੇ ਦੇ ਲੋਕਾਂ ਨੇ ਮੁੜ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਅਗਾਂਹ ਵਧੂ ਕਿਸਾਨ ਪਹਿਲਵਾਨ ਜੱਗਾ ਨੇ ਕਰਦਿਆਂ ਕਿਹਾ ਕਿ ਬਹੁਤੇ ਲੋਕ ਆਪਣੀ ਲੀਡਰੀ ਦੇ ਭੁੱਖੇ ਲੋਕਾਂ ਵਿੱਚ ਤਰ੍ਹਾਂ-ਤਰ੍ਹਾਂ ਦਾ ਝੂਠਾ ਪ੍ਰਚਾਰ ਕਰ ਰਹੇ ਹਨ | ਜੱਗਾ ਪਹਿਲਵਾਨ ਨੇ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਕੋਈ ਕਸਰ ਨਹੀਂ ਛੱਡਾਂਗੇ |