14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੁਲਿਸ ਵਲੋਂ ਹੈਰੋਇਨ ਸਮੇਤ ਕਥਿਤ ਦੋਸ਼ੀ ਕਾਬੂ

ਅਜੀਤ ਡੈਸਕ 27-03-2026
ਨਵਾਂਸ਼ਹਿਰ, 26 ਮਾਰਚ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਨੂੰ ਗਸ਼ਤ ਦੌਰਾਨ ਕਾਬੂ ਕੀਤਾ ਗਿਆ | ਇਸ ਸਬੰਧੀ ਅਜੇਪਾਲ ਸਿੰਘ ਏ. ਐੱਸ. ਆਈ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਥਾਣੇ ਤੋਂ ਡਾ. ਅੰਬੇਡਕਰ ਚੌਂਕ ਨਵਾਂਸ਼ਹਿਰ ਤੋਂ ਮਹਿੰਦੀਪੁਰ ਜਾ ਰਹੇ ਸੀ ਤਾਂ ਇੱਕ ਨੌਜਵਾਨ ਬੈਠਾ ਦਿਖਾਈ ਦਿੱਤਾ | ਉਹ ਪੁਲਿਸ ਪਾਰਟੀ ਦੀ ਗੱਡੀ ਉਸ ਪਾਸ ਪੁੱਜੀ ਦੇਖ ਕੇ ਅਚਾਨਕ ਘਬਰਾ ਗਿਆ ਤੇ ਏ. ਐੱਸ. ਆਈ ਅਜੇਪਾਲ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਵੱਲੋ ਕੋਈ ਵਸਤੂ ਸੜਕ 'ਤੇ ਕੋਲ ਬਣੇ ਪਿੱਲਰ ਨਾਲ ਘਾਹ ਵਿੱਚ ਸੁੱਟ ਦਿੱਤੀ | ਫਿਰ ਏ.ਐੱਸ.ਆਈ ਅਜੇਪਾਲ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਹਾਜ਼ਰੀ ਵਿਚ ਬਰਾਮਦ ਹੈਰੋਇਨ ਨੂੰ ਇਲੈਕਟ੍ਰਾਨਿਕ ਕੰਡੇ ਨਾਲ ਚੈਕ ਕੀਤਾ, ਜੋ ਵਜਨ ਕਰਨ ਤੋਂ ਸਮੇਤ ਪਾਰਦਰਸ਼ੀ ਮੋਮੀ ਲਿਫਾਫੀ 30 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ 'ਤੇ ਏ.ਐੱਸ.ਆਈ ਅਜੇਪਾਲ ਸਿੰਘ ਵਲੋਂ ਮੁਕੱਦਮਾ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਲੰਗੜੋਆ ਵਾਸੀਆਂ ਨੇ ਮੁੱਖ ਮੰਤਰੀ ਨੂੰ ਖੇਡ ਗਰਾਊਾਡ ਲਈ ਲਗਾਈ ਗੁਹਾਰ ਅਗਲੀ ਖ਼ਬਰ ਬਿਨਾਂ ਛੱਤਾਂ ਤੋਂ ਖ਼ਰੀਦ ਮੰਡੀਆਂ 'ਚ ਸ਼ੈੱਡ ਬਣਾਏ ਜਾਣ, ਵੱਖ-ਵੱਖ ਕਿਸਾਨਾਂ ਦੀ ਪੰਜਾਬ ਮੰਡੀ ਬੋਰਡ ਨੂੰ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।