ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ 'ਤੇ ਰੱਖੀ ਜਾ ਰਹੀ ਹੈ ਪੈਨੀ ਨਜ਼ਰ- ਡੀ. ਸੀ.
ਅਜੀਤ ਡੈਸਕ
27-03-2026
ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਅਧਿਕਾਰੀਆਂ, ਐੱਲ.ਪੀ.ਜੀ. ਤੇ ਪੈਟਰੋਲੀਅਮ ਡੀਲਰਾਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਜ਼ਰੂਰੀ ਚੀਜ਼ਾਂ ਦੇ ਸਟਾਕ ਦਾ ਜਾਇਜ਼ਾ ਲਿਆ ਜਾ ਰਿਹਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਬਰਾ ਕੇ ਪੈਟਰੋਲ, ਡੀਜ਼ਲ ਤੇ ਐੱਲ. ਪੀ. ਜੀ. ਸਿਲੰਡਰ ਖ਼ਰੀਦ ਕਰਨ ਦੀ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਬੇਲੋੜੀ ਪਰੇਸ਼ਾਨੀ ਅਤੇ ਸਪਲਾਈ ਚੇਨ ਦੇ ਪ੍ਰਬੰਧ ਨੂੰ ਪ੍ਰਭਾਵਿਤ ਕਰਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜ਼ਰੂਰੀ ਚੀਜ਼ਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ ਨੂੰ ਲਾਗੂ ਕੀਤਾ ਗਿਆ ਹੈ | ਉਨ੍ਹਾਂ ਤਾੜਨਾ ਕੀਤੀ ਜ਼ਰੂਰੀ ਚੀਜ਼ਾਂ ਜਿਵੇਂ ਐੱਲ.ਪੀ.ਜੀ. ਸਿਲੰਡਰ ਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਲਈ ਜ਼ਰੂਰੀ ਚੀਜ਼ਾਂ ਦੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਵਚਨਬੱਧ ਹੈ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸੁਚੱਜੇ ਢੰਗ ਨਾਲ ਆਪਣੇ ਐਲ.ਪੀ.ਜੀ ਸਿਲੰਡਰ ਦੀ ਬੁਕਿੰਗ ਕਰਵਾਉਣ ਅਤੇ ਕਿਸੇ ਨੂੰ ਬੁਕਿੰਗ ਤੋਂ ਬਿਨਾਂ ਸਿਲੰਡਰ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਬਕਾਇਆ ਈ ਕੇ.ਵਾਈ.ਸੀ ਨੂੰ ਏਜੰਸੀਆਂ ਪਾਸ ਜਾ ਕੇ ਯਕੀਨੀ ਬਣਾਉਣ ਤਾਂ ਜੋ ਐਲ.ਪੀ.ਜੀ ਦੀ ਨਿਰਵਿਘਨ ਸਪਲਾਈ ਕੀਤੀ ਜਾ ਰਹੇ ਤੇ ਡਲਿਵਰੀ ਕਰਨ ਵਾਲੇ ਵਿਅਕਤੀ ਪਾਸ ਓ.ਟੀ.ਪੀ ਸਾਂਝਾ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਗ੍ਰਾਹਕਾਂ ਨੂੰ ਸਲਾਹ ਦਿੱਤੀ ਕਿ ਗੈਸ ਏਜੰਸੀਆਂ ਪਾਸ ਜਾ ਕੇ ਭੀੜ ਨਾ ਕਰਨ ਕਿਉਂਕਿ ਉਹ ਆਪਣਾ ਸਿਲੰਡਰ ਇੱਕ ਮਿਸਡ ਕਾਲ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ |