ਪੱਲੀ ਝਿੱਕੀ, 26 ਮਾਰਚ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਚਾਹਿਲਪੁਰ ਰੋਡ ਸੁੱਜੋਂ ਵਿਖੇ ਵਿਸਾਖੀ ਜੋੜ ਮੇਲਾ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਵੀਰ ਸਿੰਘ ਯੂ. ਕੇ . ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 12 ਅਪ੍ਰੈਲ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਭੋਗ ਪਾਏ ਜਾਣਗੇ | ਉਪਰੰਤ ਕਵੀਸ਼ਰੀ ਜਥਾ ਬੀਬੀ ਬਲਵਿੰਦਰ ਕੌਰ ਖਾਲਸਾ ਅਤੇ ਸਮਾਗਮ ਵਿੱਚ ਪਹੁੰਚੇ ਕੀਰਤਨੀ ਜਥੇ ਆਪਣੀ ਹਾਜਰੀ ਲਗਵਾਉਣਗੇ | ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਕਮੇਟੀ ਮੈਂਬਰ ਤਰਲੋਕ ਸਿੰਘ, ਦੀਦਾਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਦਰਸ਼ਨ ਸਿੰਘ, ਗਿਆਨੀ ਹਰਜਾਪ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਆਸ਼ਾ ਕੌਰ, ਬੀਬੀ ਕਮਲਜੀਤ ਕੌਰ, ਮੁਖਤਿਆਰ ਸਿੰਘ ਤੇ ਸਮੂਹ ਸਾਧ ਸੰਗਤ ਆਦਿ ਹਾਜ਼ਰ ਸਨ |