13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਅਕਾਲੀ ਦਲ ਦੀ ਅੱਜ ਦੀ ਰੈਲੀ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਦੇਵੇਗੀ- ਲਾਦੀਆਂ

ਅਜੀਤ ਡੈਸਕ 27-03-2026
ਕਟਾਰੀਆਂ, 26 ਮਾਰਚ (ਪ੍ਰੇਮੀ ਸੰਧਵਾਂ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਹਲਕਾ ਸ੍ਰੀ ਹਰਿਗੋਬਿੰਦ ਸਾਹਿਬ ਵਿਖੇ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 27 ਮਾਰਚ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਚੋਣ ਰੈਲੀ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਰਦਿਆਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਕਿਉਂਕਿ ਵਿਰੋਧੀ ਪਾਰਟੀਆਂ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਤੋਂ ਅੱਕੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ | ਕਿਉਂਕਿ ਵੋਟਾਂ ਵੇਲੇ ਵੋਟਾਂ ਬਟੋਰਨ ਲਈ ਵਿਰੋਧੀ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਬਣਾਉਣ ਲਈ ਲੋਕਾਂ ਨਾਲ ਵਾਅਦੇ ਤਾਂ ਬਹੁਤ ਕੀਤੇ | ਪਰ ਸਤਾ ਸੰਭਾਲਦਿਆਂ ਹੀ ਉਨ੍ਹਾਂ ਵਾਅਦਿਆਂ ਨੂੰ ਭੁੱਲ ਜਾਣਾ ਲੋਕਾਂ ਨਾਲ ਧੱਕਾ ਹੈ | ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ 27 ਮਾਰਚ ਦੀ ਰੈਲੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਦੇ ਵਿਚਾਰ ਸੁਣਨ ਲਈ ਪਾਰਟੀ ਵਰਕਰ ਹਲਕਾ ਸ੍ਰੀ ਹਰਿਗੋਬਿੰਦ ਸਾਹਿਬ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣਗੇ | ਇਸ ਮੌਕੇ ਕੁਲਦੀਪ ਸਿੰਘ ਦਿਓ, ਸੁਰਿੰਦਰ ਸਿੰਘ ਮਾਨ, ਜਥੇ. ਰਛਪਾਲ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੂਟੇ ਮੁਫ਼ਤ ਵੰਡਣ ਦਾ ਧਰਮ ਮੇਰੇ ਆਖਰੀ ਸਾਹ ਤੱਕ ਜਾਰੀ ਰਹੇਗਾ-ਬੀਸਲਾ ਅਗਲੀ ਖ਼ਬਰ ਨਾਨਕ ਸਿੰਘ ਜੰਡੀ ਦੇ ਸਿਰ ਸਜਿਆ ਬਲਾਕ ਸੰਮਤੀ ਚੇਅਰਮੈਨ ਦਾ ਤਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।