13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਖੰਡੂਪੁਰ ਵਿਖੇ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ

ਅਜੀਤ ਡੈਸਕ 27-03-2026
ਬਲਾਚੌਰ, 26 ਮਾਰਚ (ਨਰੇਸ਼ ਧੌਲ)-ਪਿੰਡ ਖੰਡੂਪੁਰ ਵਿਖੇ ਤਿੰਨ ਦਿਨਾਂ ਗੁਰਮਤਿ ਸਮਾਗਮ ਭਾਈ ਰਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂਆਂ ਦੇ ਮਾਣ ਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਸਮਾਗਮ ਦੌਰਾਨ 23 ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਹੋਇਆ | ਡਾਕਟਰ ਗੁਰਪ੍ਰੀਤ ਕੌਰ ਥਿਆੜਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ ਜਿਸ 'ਚ ਬਹੁ ਗਿਣਤੀ ਤੰਦਰੁਸਤ ਨੌਜਵਾਨਾਂ ਵੱਲੋਂ ਖੂਨਦਾਨ ਕੀਤਾ ਗਿਆ | ਪ੍ਰਬੰਧਕਾਂ ਵੱਲੋਂ ਮਹਾਂਪੁਰਸ਼ਾਂ ਸਹਿਯੋਗੀਆਂ ਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ ਦੇ ਅਖੀਰ ਵਿੱਚ ਭਾਈ ਰਜਿੰਦਰ ਸਿੰਘ ਸੇਵਕ ਖਾਲਸਾ ਜਥਾ ਕੁਟੀਆ ਸਾਹਿਬ ਖੰਡੂਪੁਰ ਤਪ ਅਸਥਾਨ ਬਾਬਾ ਗੁਰਚਰਨ ਸਿੰਘ ਵੱਲੋਂ ਸਮੁੱਚੇ ਮਹਾਂਪੁਰਸ਼ਾਂ, ਸੇਵਾਦਾਰਾਂ, ਸਹਿਯੋਗੀਆਂ ਅਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਕਰਤਾਰ ਸਿੰਘ ਬੰਬੇ, ਸੰਤ ਬਾਬਾ ਪਰਵਿੰਦਰ ਸਿੰਘ ਸੰਧਵਾਂ, ਸੰਤ ਗੁਰਮੀਤ ਸਿੰਘ ਕੱਟੂ, ਢਾਡੀ ਸੁਖਪ੍ਰੀਤ ਸਿੰਘ ਪਲਾਸੌਰ, ਬਾਬਾ ਨਛੱਤਰ ਸਿੰਘ ਅਲਾਚੌਰ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਸਵਾਮੀ ਪ੍ਰਤਾਪ ਦਾਸ ਮੋਹਣ ਮਾਜਰਾ, ਭਾਈ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਮਹਿੰਦਰ ਸਿੰਘ ਹੁਸੈਨਪੁਰ, ਭਾਈ ਗੁਰਮਨਦੀਪ ਸਿੰਘ ਰੱਕੜਾ ਢਾਹਾਂ, ਭਾਈ ਸੁਖਮਨਜੀਤ ਸਿੰਘ ਬੰਡਾਲਾ, ਭਾਈ ਸਰਬਜੀਤ ਸਿੰਘ ਬਟਾਲਾ ਆਦਿ ਹਾਜ਼ਰ ਸਨ | ਇਸ ਮੌਕੇ ਗੁਰਮੀਤ ਸਿੰਘ, ਸੁਰਜੀਤ ਸਿੰਘ ਗਰੇਵਾਲ, ਜਥੇਦਾਰ ਬਲਵੀਰ ਸਿੰਘ ਘਮੌਰ, ਅਮਰੀਕ ਸਿੰਘ, ਪ੍ਰਸ਼ੋਤਮ ਸਿੰਘ, ਸਮੂਹ ਪਿੰਡ ਵਾਸੀ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬੱਚਿਆਂ ਦੀ ਮਾਨਸਿਕਤਾ ਨੂੰ ਸਮਝ ਕੇ ਉਨ੍ਹਾਂ ਨੂੰ ਗਿਆਨ ਦੇਣ ਨਾਲ ਉਨ੍ਹਾਂ ਦਾ ਮਾਨਸਿਕ ਵਿਕਾਸ ਹੋ ਸਕਦਾ- ਮਨਮੀਤ ਅਗਲੀ ਖ਼ਬਰ ਪਿੰਡ ਬਛੌੜੀ ਵਿਖੇ ਫੁੱਟਬਾਲ ਮਹਾਂਕੁੰਭ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।