12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੀਰ ਬਾਬਾ ਦਾਰਾ ਸ਼ਾਹ ਚਿਸ਼ਤੀ ਦੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ- ਬਾਬਾ ਸਾਧੂ ਸ਼ਾਹ ਚਿਸ਼ਤੀ

ਅਜੀਤ ਡੈਸਕ 27-03-2026
ਕਟਾਰੀਆਂ, 26 ਮਾਰਚ (ਪ੍ਰੇਮੀ ਸੰਧਵਾਂ)-ਰੌਜ਼ਾ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਤੇ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਪਿੰਡ ਕਟਾਰੀਆਂ ਦੇ ਮੌਜੂਦਾ ਗੱਦੀ ਨਸ਼ੀਨ ਤੇ ਮਹਾਨ ਤਪੱਸਵੀ ਬਾਬਾ ਸਾਧੂ ਸ਼ਾਹ ਚਿਸ਼ਤੀ ਨੇ ਦੱਸਿਆ ਕਿ ਹਜ਼ਰਤ ਸ਼ੇਖ ਹਾਫਿਜ ਸਦੀਕ ਗਨੀ ਪੀਰ ਚਿਸ਼ਤੀ ਸਰਕਾਰ ਦੀ ਅਪਾਰ ਕ੍ਰਿਪਾ ਸਦਕਾ ਬਾਬਾ ਦਾਰਾ ਸ਼ਾਹ ਚਿਸ਼ਤੀ ਦੀ ਯਾਦ 'ਚ ਸਲਾਨਾ ਜੋੜ ਮੇਲਾ 28 ਮਾਰਚ ਦਿਨ ਸ਼ਨਿਚਰਵਾਰ ਨੂੰ ਸਮੂਹ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੀ ਸਰਪ੍ਰਸਤੀ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਬਾਬਾ ਸਾਧੂ ਸ਼ਾਹ ਚਿਸ਼ਤੀ ਨੇ ਦੱਸਿਆ ਕਿ ਦਰਬਾਰ ਦੀਆਂ ਸਭ ਰਸਮਾਂ ਉਪਰੰਤ ਰਾਂਝਣ ਅਲੀ ਤੇ ਦਿਲਦਾਰ ਖਾਨ ਆਦਿ ਕਵਾਲ ਬਾਬਾ ਜੀ ਦੀ ਮਹਿਮਾ ਦਾ ਗੁਣਾਗਾਨ ਕਰਨਗੇ | ਉਨ੍ਹਾਂ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਲਗਪਗ ਮੁਕੰਮਲ ਹੋ ਚੁੱਕੀਆਂ ਹਨ |
ਪਿਛਲੀ ਖ਼ਬਰ ਰਾਮ ਨੌਮੀ ਦੇ ਮੌਕੇ 'ਤੇ ਸ੍ਰੀ ਰਾਮਾਇਣ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਸਰਕਾਰ ਤੇ ਪ੍ਰਸ਼ਾਸਨ ਦੀ ਖ਼ਾਮੋਸ਼ੀ ਚਿੰਤਾਜਨਕ- ਰਾਣਾ ਕਰਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।