12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

27 ਦੀਆਂ ਚੋਣਾਂ 'ਚ ਕਾਂਗਰਸ ਬਣਾਏਗੀ ਪੰਜਾਬ 'ਚ ਸਰਕਾਰ- ਮੈਡਮ ਮੂੰਗਾ

ਅਜੀਤ ਡੈਸਕ 27-03-2026
ਬੰਗਾ, 26 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਬਲਾਚੌਰ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਨੌਜਵਾਨ ਆਗੂ ਨਾਨਕ ਸਿੰਘ ਜੰਡੀ ਨੂੰ ਬਲਾਕ ਸੰਮਤੀ ਦਾ ਚੇਅਰਮੈਨ ਬਣਾਇਆ ਹੈ | ਇਸ ਜਿੱਤ ਉੱਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਮੈਡਮ ਜਤਿੰਦਰ ਕੌਰ ਮੂੰਗਾ ਨੇ ਬਲਾਚੌਰ ਦੇ ਸੀਨੀਅਰ ਕਾਂਗਰਸ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ, ਕਾਂਗਰਸ ਵਰਕਰਾਂ ਦੀ ਮਿਹਨਤ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਦਾ ਨਤੀਜਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਨਤੀਜੇ ਨੇ ਸਾਬਤ ਕਰ ਦਿੱਤਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਝਾੜੂ ਤੀਲਾ-ਤੀਲਾ ਹੋ ਬਿਖਰ ਜਾਵੇਗਾ | ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰਦਿਆਂ ਪੰਜਾਬ 'ਚ ਸਰਕਾਰ ਬਣਾਏਗੀ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਪਣਾ ਫੈਸਲਾ ਕਾਂਗਰਸ ਦੇ ਹੱਕ 'ਚ ਦੇਣਗੇ ਅਤੇ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ | ਇਸ ਮੌਕੇ ਉਨ੍ਹਾਂ ਨਾਲ ਕਮਲਜੀਤ ਸਿੰਘ ਬੰਗਾ, ਹਰਭਜਨ ਸਿੰਘ ਭਰੋਲੀ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਰਸ਼ਪਾਲ ਕੌਰ ਸਰਪੰਚ ਤਲਵੰਡੀ ਜੱਟਾਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਬਣਾਉਣ 'ਤੇ ਵਰਕਰਾਂ ਨੇ ਸਨਮਾਨ ਕੀਤਾ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।