14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨਵਾਂਸ਼ਹਿਰ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਚੌਥੀ ਵਾਰ ਰੱਦ ਹੋਣ 'ਤੇ ਕਾਂਗਰਸ ਵਲੋਂ ਰੋਸ ਮੁਜ਼ਾਹਰਾ

ਨਵਾਂਸ਼ਹਿਰ ਵਿਖੇ ਕਾਂਗਰਸੀ ਵਰਕਰ ਧਰਨਾ ਦਿੰਦੇ ਹੋਏ ਨਾਲ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ, ਅੰਗਦ ਸਿੰਘ ਸਾਬਕਾ ਵਿਧਾਇਕ ਅਤੇ ਹੋਰ | ਤਸਵੀਰ : ਜਸਬੀਰ ਸਿੰਘ ਨੂਰਪੁਰ <br/> 28-03-2026
ਨਵਾਂਸ਼ਹਿਰ, 27 ਮਾਰਚ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਅੱਜ ਸਿਆਸੀ ਹੰਗਾਮਾ ਉਸ ਵੇਲੇ ਸਿਖਰਾਂ 'ਤੇ ਪਹੁੰਚ ਗਿਆ, ਜਦੋਂ ਪ੍ਰਸ਼ਾਸਨ ਵਲੋਂ ਬਿਨ੍ਹਾਂ ਕਿਸੇ ਠੋਸ ਕਾਰਨ ਚੋਣ ਪ੍ਰਕਿਰਿਆ ਨੂੰ ਚੌਥੀ ਵਾਰ ਰੱਦ ਕਰ ਦਿੱਤਾ ਗਿਆ | ਇਸ ਤੋਂ ਗੁੱਸੇ 'ਚ ਆਏ ਸਾਬਕਾ ਵਿਧਾਇਕ ਅੰਗਦ ਸਿੰਘ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਦੀ ਅਗਵਾਈ 'ਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ | ਨਵਾਂਸ਼ਹਿਰ ਬਲਾਕ ਸੰਮਤੀ 'ਚ ਕਾਂਗਰਸ ਕੋਲ 15 ਮੈਂਬਰ ਹਨ, ਜਦਕਿ ਆਮ ਆਦਮੀ ਪਾਰਟੀ ਕੋਲ ਸਿਰਫ਼ 5, ਬਸਪਾ ਕੋਲ 3 ਅਤੇ ਅਕਾਲੀ ਦਲ ਕੋਲ 2 ਮੈਂਬਰ ਹਨ | ਸਾਬਕਾ ਵਿਧਾਇਕ ਅੰਗਦ ਸਿੰਘ ਨੇ ਦੋਸ਼ ਲਾਇਆ ਕਿ ਆਪ ਸਰਕਾਰ ਆਪਣੀ ਹਾਰ ਨੂੰ ਦੇਖਦਿਆਂ ਜਾਣਬੁੱਝ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਐਸ.ਡੀ.ਐਮ ਮੈਡਮ ਮੌਕੇ 'ਤੇ ਆਏ ਤਾਂ ਸਹੀ, ਪਰ ਚੋਣ ਕਰਵਾਏ ਬਿਨ੍ਹਾਂ ਹੀ ਵਾਪਸ ਚਲੇ ਗਏ, ਜੋ ਕਿ ਸਿੱਧੇ ਤੌਰ 'ਤੇ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਸਿਆਸੀ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਅੰਗਦ ਸਿੰਘ ਨੇ ਤਿੱਖੇ ਤੇਵਰ ਦਿਖਾਉਂਦਿਆਂ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ਚੋਣ ਨੂੰ ਰੱਦ ਕੀਤਾ ਗਿਆ ਹੈ | ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਕੋਲ ਬਹੁਮਤ ਨਹੀਂ ਹੈ, ਤਾਂ ਪ੍ਰਸ਼ਾਸਨ ਨੂੰ ਢਾਲ ਬਣਾ ਕੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਉਂ ਖ਼ੁਆਰ ਕੀਤਾ ਜਾ ਰਿਹਾ ਹਾਲਾਤ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ | ਐਸ.ਪੀ ਸਰਬਜੀਤ ਬਾਹੀਆ ਖ਼ੁਦ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਸਨ | ਮੌਕੇ 'ਤੇ ਥਾਣਾ ਔੜ, ਰਾਹੋਂ, ਸਦਰ ਨਵਾਂਸ਼ਹਿਰ ਅਤੇ ਬੰਗਾ ਤੋਂ ਭਾਰੀ ਪੁਲਿਸ ਫੋਰਸ ਬੁਲਾਈ ਗਈ ਸੀ | ਕਾਂਗਰਸੀ ਆਗੂਆਂ ਨੇ ਸਾਫ਼ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਹੀ ਪਾਰਦਰਸ਼ੀ ਤਰੀਕੇ ਨਾਲ ਚੋਣ ਨਾ ਕਰਵਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਗੁਰਮਤਿ ਸਮਾਗਮ ਦੌਰਾਨ ਡਾ. ਗੁਰਪ੍ਰੀਤ ਕੌਰ ਥਿਆੜਾ ਤੇ ਰਮਨਦੀਪ ਸਿੰਘ ਥਿਆੜਾ ਦਾ ਸਨਮਾਨ ਅਗਲੀ ਖ਼ਬਰ ਵਿਵੇਕ ਤੋਂ ਬਿਨਾਂ ਇਨਸਾਨ ਦਾ ਜੀਵਨ ਸੁੱਖਮਈ ਨਹੀ ਹੋ ਸਕਦਾ- ਅਚਾਰੀਆ ਚੇਤਨਾ ਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।