13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜਥੇਦਾਰ ਖ਼ਾਲਸਾ ਦਾ ਪਿੰਡ ਜੱਬੋਵਾਲ ਵਿਖੇ ਕੀਤਾ ਸਨਮਾਨ

ਅਜੀਤ ਡੈਸਕ 28-03-2026
ਮੱਲਪੁਰ/ਆੜਕਾਂ, 27 ਮਾਰਚ (ਮਨਜੀਤ ਸਿੰਘ ਜੱਬੋਵਾਲ)-ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨੂੰ ਬੁਲਾਰਾ ਨਿਯੁਕਤ ਕਰਨ 'ਤੇ ਸਮੂਹ ਸੰਗਤਾਂ ਵਲੋਂ ਸਨਮਾਨ ਕੀਤਾ ਗਿਆ | ਇਸ ਸਨਮਾਨ ਮੌਕੇ ਜਥੇਦਾਰ ਖ਼ਾਲਸਾ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਰ੍ਹਾ ਇਮਾਨਦਾਰੀ ਨਾਲ ਨਿਭਾਉਣਗੇ ਤੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਗੁਰਮਤਿ ਪ੍ਰਚਾਰ ਤੇ ਬੱਚਿਆ ਨੂੰ ਸਿੱਖੀ ਦੇ ਪ੍ਰਚਾਰ ਲਈ ਵੱਖ-ਵੱਖ ਉਪਰਾਲੇ ਕਰਨਗੇ | ਇਸ ਮੌਕੇ ਸਰਪੰਚ ਅਵਤਾਰ ਸਿੰਘ, ਹੁਸਨ ਲਾਲ, ਹਰਦੇਵ ਪੰਚ, ਜਸਵੰਤ ਸਿੰਘ, ਕਰਨੈਲ ਸਿੰਘ ਨਾਗਰਾ, ਮੇਜਰ ਸਿੰਘ, ਹਰਭਜਨ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ, ਜੋਰਾਵਰ ਸਿੰਘ, ਸੰਤੋਖ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਬਿਕਰਮਜੀਤ ਸਿੰਘ ਮਹਿੰਦਪੁਰ ਦਾ ਜਥਾ ਵਤਨ ਪਰਤਿਆ ਅਗਲੀ ਖ਼ਬਰ ਬੀਬੀ ਸ਼ਾਂਤੀ ਖਟਾਣਾ ਆਪਣੀ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।