12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਇਨਕਲਾਬ ਯਾਤਰਾਵਾਂ ਕਰਵਾਉਣੀਆਂ ਸਮੇਂ ਦੀ ਵਿਸ਼ੇਸ਼ ਲੋੜ- ਪਿ੍ੰ. ਕਰਨਾਣਾ

ਅਜੀਤ ਡੈਸਕ 28-03-2026
ਬੰਗਾ, 27 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਸ਼ਹੀਦੀ ਦਿਹਾੜੇ ਮੌਕੇ ਬੰਗਾ ਤੋਂ ਇੱਕ ਵਫਦ ਪਿ੍ੰਸੀਪਲ ਹਰਭਜਨ ਸਿੰਘ ਕਰਨਾਣਾ ਦੀ ਅਗਵਾਈ 'ਚ ਹੂਸੈਨੀਵਾਲ ਗਿਆ | ਪਿ੍ੰ. ਹਰਭਜਨ ਸਿੰਘ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਅਜੇ ਤੱਕ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆ ਹਨ | ਜੇਕਰ ਉਹ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸਹੀ ਮੁੱਲ ਪਾਉਣਾ ਚਾਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਦੇਸ਼ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ, ਭਿ੍ਸ਼ਟਾਚਾਰ ਤੇ ਨਸ਼ਿਆਂ ਦੇ ਖਾਤਮੇ ਲਈ ਅਹਿਮ ਉਪਰਾਲੇ ਕਰਨੇ ਚਾਹੀਦੇ ਹਨ | ਅਜਿਹਾ ਕਰਨ ਨਾਲ ਹੀ ਸ਼ਹੀਦਾਂ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ | ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਜਿੱਥੇ ਸਰਕਾਰ ਵਲੋਂ ਧਾਰਮਿਕ ਸਥਾਨਾਂ ਵਾਸਤੇ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ 'ਚ ਸ਼ਹੀਦਾਂ ਦੀਆਂ ਜਿੱਥੇ-ਜਿੱਥੇ ਵੀ ਯਾਦਗਾਰ ਸਥਾਪਿਤ ਹਨ ਉਥੇ ਦੀਆਂ ਯਾਤਰਾਵਾਂ ਵੀ ਕਰਵਾਉਂਣੀਆਂ ਚਾਹੀਦੀਆਂ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵਫਦ ਫਿਰੋਜਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸਤਲੁਜ ਦੇ ਕੰਢੇ 'ਤੇ ਹੁਸੈਨੀਵਾਲਾ ਵਿਖੇ ਸ਼ਹੀਦੇ ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀਆਂ ਸਮਾਧੀਆਂ ਅਤੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਦੇ ਸਥਾਨ 'ਤੇ ਨਤਮਸਤਕ ਹੋਇਆ ਹੈ | ਇਸ ਮੌਕੇ ਉਨ੍ਹਾਂ ਨਾਲ ਜਥੇ: ਤਰਲੋਕ ਸਿੰਘ ਫਲੋਰਾ, ਰੇਸ਼ਮ ਸਿੰਘ ਜੀਂਦੋਵਾਲ, ਹਰਭਜਨ ਸਿੰਘ ਅਰੋੜਾ ਬੰਗਾ, ਖੁਸ਼ੀ ਰਾਮ ਗੁਣਾਚੌਰ ਤੇ ਗਗਨ ਹੱਪੋਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੱਕ, ਸੱਚ, ਇਨਸਾਫ ਤੇ ਧਰਮ ਤੇ ਅਧਾਰਿਤ ਸੰਘਰਸ਼ ਨਾਲ ਨਸ਼ਾ ਤਸਕਰੀ ਦਾ ਕੋਈ ਸਬੰਧ ਨਹੀਂ–ਯੁਨਾਈਟਡ ਖਾਲਸਾ ਦਲ ਯੂ.ਕੇ. ਅਗਲੀ ਖ਼ਬਰ ਕਿਸਾਨਾਂ ਦੀਆਂ ਸਹੂਲਤਾਂ ਤੋਂ ਸੱਖਣੀ ਦਾਣਾ ਮੰਡੀ ਕਾਠਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।