04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਹੋਈ ਵਰਦਾਨ ਸਾਬਿਤ- ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਾਮਨ ਸਰਵਿਸ ਸੈਂਟਰਾਂ ਦਾ ਦੌਰਾ ਕਰਨ ਸਮੇਂ ਸਵਾਗਤ ਕਰਦੇ ਹੋਏ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ |<br/> 30-03-2026

ਨਵਾਂਸ਼ਹਿਰ, 29 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਾਮਨ ਸਰਵਿਸ ਸੈਂਟਰਾਂ ਦਾ ਦੌਰਾ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੀ ਸਮੀਖਿਆ ਕੀਤੀ | ਇਸ ਮੌਕੇ ਉਨ੍ਹਾਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਿਸੇ ਬਿਮਾਰੀ ਦੀ ਉਡੀਕ ਕਰਨ ਦੀ ਬਜਾਇ ਪਹਿਲਾਂ ਹੀ ਆਪਣੇ ਸਿਹਤ ਕਾਰਡ ਬਣਵਾ ਲੈਣ | ਉਨ੍ਹਾਂ ਸਿਹਤ ਵਿਭਾਗ ਸਮੇਤ ਸਬੰਧਤ ਵਿਭਾਗਾਂ ਨੂੰ ਹੋਰ ਬਿਹਤਰ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਇਸ ਲੋਕ-ਹਿਤੂ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਹਰ ਯੋਗ ਵਿਅਕਤੀ ਤੱਕ ਇਸ ਦਾ ਲਾਭ ਪਹੁੰਚਾਇਆ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਹ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕਾਮਨ ਸਰਵਿਸ ਸੈਂਟਰਾਂ ਜਾਂ ਕੈਂਪਾਂ ਵਿੱਚ ਜਾ ਕੇ ਆਪਣਾ ਸਿਹਤ ਕਾਰਡ ਬਣਵਾਉਣ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ. ਜਸਵਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ ਪਠਲਾਵਾ-ਮੋਰਾਂਵਾਲੀ ਸਕੂਲ ਵਿਖੇ ਤਿੰਨ ਜਮਾਤਾਂ ਦੇ ਨਤੀਜੇ ਐਲਾਨੇ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੈਂਟਰ ਰੱਤੇਵਾਲ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।