04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪਠਲਾਵਾ-ਮੋਰਾਂਵਾਲੀ ਸਕੂਲ ਵਿਖੇ ਤਿੰਨ ਜਮਾਤਾਂ ਦੇ ਨਤੀਜੇ ਐਲਾਨੇ

ਅਜੀਤ ਡੈਸਕ 30-03-2026

ਬੰਗਾ, 29 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਸਰਕਾਰੀ ਹਾਈ ਸਕੂਲ ਪਠਲਾਵਾ-ਮੋਰਾਂਵਾਲੀ ਵਿਖੇ ਤਿੰਨ ਜਮਾਤਾਂ ਛੇਵੀ, ਸੱਤਵੀ ਅਤੇ ਨੌਵੀਂ ਦੇ ਸਲਾਨਾ ਨਤੀਜੇ ਦਾ ਐਲਾਨ ਕਰਨ ਲਈ ਸਮਾਗਮ ਕਰਾਇਆ ਗਿਆ | ਸਰਕਾਰੀ ਹਾਈ ਸਕੂਲ ਵਲੋਂ ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ.ਕੇ, ਜਨਰਲ ਸਕੱਤਰ ਤਰਲੋਚਨ ਸਿੰਘ ਪਠਲਾਵਾ ਅਤੇ ਲੈਕਚਰਾਰ ਤਰਸੇਮ ਪਠਲਾਵਾ ਨੇ ਹਾਜ਼ਰੀ ਭਰਕੇ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਅਵਸਰ 'ਤੇ ਪਿੰਡ ਪਠਲਾਵਾ ਦੇ ਸਾਬਕਾ ਸਰਪੰਚ ਗਿਆਨੀ ਅਵਤਾਰ ਸਿੰਘ, ਜਨਰਲ ਸਕੱਤਰ ਤਰਲੋਚਨ ਸਿੰਘ ਪਠਲਾਵਾ ਅਤੇ ਲੈਕਚਰਾਰ ਤਰਸੇਮ ਪਠਲਾਵਾ ਨੇ ਆਪਣੇ ਵਿਚਾਰ ਪੇਸ਼ ਕੀਤੇ | ਸੰਦੀਪ ਕੁਮਾਰ ਗੌੜ, ਸਕੂਲ ਇੰਚਾਰਜ ਸੀਮਾਂ ਤੇ ਸਮੂਹ ਸਟਾਫ਼ ਵਲੋਂ ਸੁਚੱਜੇ ਪ੍ਰਬੰਧ ਨੂੰ ਬਾਖੂਬੀ ਅੰਜਾਮ ਦਿੱਤਾ ਗਿਆ |

ਪਿਛਲੀ ਖ਼ਬਰ ਮਲਟੀਡਿਸਪਲਨਰੀ ਅਪਰੋਚ ਰਾਸ਼ਟਰੀ ਕਾਨਫਰੰਸ ਸਮਾਪਤ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਹੋਈ ਵਰਦਾਨ ਸਾਬਿਤ- ਡਾ. ਬਲਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।