05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਰਕਾਰੀ ਸਕੂਲ ਮਹਿੰਦਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 30-03-2026
ਮਜਾਰੀ/ਸਾਹਿਬਾ, 29 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਮੁੱਖੀ ਬਲਕਾਰ ਰਾਮ ਨੇ ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਮੈਨ ਨਿਰਮਲ ਕੌਰ ਤੇ ਕਮੇਟੀ ਮੈਂਬਰਾਂ ਦੀ ਹਾਜਰੀ ਵਿਚ ਸਲਾਨਾ ਨਤੀਜਾ ਐਲਾਨਿਆਂ ਤੇ ਕਮੇਟੀ ਵਲੋਂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ | ਇਸ ਮੌਕੇ ਸਕੂਲ ਮੁੱਖੀ ਨੇ ਵਿਭਾਗ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਤੇ ਬੱਚਿਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਡਮ ਸੁਨੀਤਾ, ਜਸਵੀਰ ਕੌਰ, ਆਂਗਣਵਾੜੀ ਵਰਕਰ ਕੁਲਵੰਤ ਕੌਰ, ਇੰਦਰਜੀਤ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਅਨੀਤਾ ਦੇਵੀ, ਕਮੇਟੀ ਮੈਂਬਰ ਗੁਰਮੀਤ ਸਿੰਘ, ਬਲਦੇਵ ਰਾਜ, ਨਰਿੰਦਰ ਕੁਮਾਰ, ਮਨਜੀਤ ਕੌਰ, ਗਗਨਦੀਪ ਕੌਰ, ਬੇਬੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਬ-ਇੰਸਪੈਕਟਰ ਅਮਰਜੀਤ ਕੁਮਾਰ ਸਾਧਪੁਰ ਦਾ ਸੇਵਾਮੁਕਤੀ 'ਤੇ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ 2027 'ਚ ਬਣੇਗੀ ਸਰਕਾਰ- ਚੌਧਰੀ ਮੋਹਨ ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।