ਪੱਲੀ ਝਿੱਕੀ, 30 ਮਾਰਚ (ਕੁਲਦੀਪ ਸਿੰਘ ਪਾਬਲਾ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਪ੍ਰਭਜੋਤ ਸਿੰਘ ਭਾਰਟਾ ਵਲੋਂ ਪਰਮਜੀਤ ਸਿੰਘ ਪੰਮੀ ਦੇ ਗ੍ਰਹਿ ਪੱਲੀ ਝਿੱਕੀ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘਾ ਭਾਰਟਾ ਨੇ ਕਿਹਾ ਕਿ 1 ਅਪ੍ਰੈਲ ਨੂੰ ਜੇਲ੍ਹਾਂ ਵਿਚੋਂ ਬੰਦੀ ਸਿੰਘਾ ਦੀ ਰਿਹਾਈ, ਬੇਅਦਬੀ ਵਿਰੁੱਧ ਕਾਨੂੰਨ ਬਣਾਉਣਾ ਤੇ ਹੋਰ ਪੰਜਾਬ ਦੇ ਮਸਲਿਆਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੰੁਚਾਉਣ ਸੰਬੰਧੀ ਰੈਲੀ ਕੱਢੀ ਜਾਵੇਗੀ | ਇਸ ਦੌਰਾਨ ਪਰਮਜੀਤ ਸਿੰਘ ਪੰਮੀ, ਸਰਪੰਚ ਸਰੂਪ ਸਿੰਘ ਵਲੋਂ ਪ੍ਰਧਾਨ ਪ੍ਰਭਜੋਤ ਸਿੰਘ ਨਾਲ ਪਹੁੰਚੇ ਬਹਾਦਰ ਸਿੰਘ, ਬਲਜਿੰਦਰ ਸਿੰਘ, ਓਾਕਾਰ ਸਿੰਘ ਰਾਠੋਰ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਵੱਧ ਤੋਂ ਵੱਧ ਹਾਜ਼ਰੀ ਲਗਵਾਈ ਜਾਵੇ | ਇਸ ਮੌਕੇ ਪਰਮਜੀਤ ਸਿੰਘ ਪੰਮੀ, ਸਰੂਪ ਸਿੰਘ ਸਰਪੰਚ, ਸਤਨਾਮ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਸ਼ਾਮ ਪਾਲ, ਪਲਵਿੰਦਰ ਸਿੰਘ, ਬਲਵੀਰ ਚੰਦ, ਸੋਨੂੰ, ਅਮਨਦੀਪ ਸਿੰਘ, ਸੋਢੀ ਆਈ.ਸੀ.ਆਈ.ਸੀ.ਆਈ ਬੈਂਕ, ਗੁਰਜਿੰਦਰ ਸਿੰਘ, ਮਨਦੀਪ ਸਿੰਘ ਤੇ ਸਮੂਹ ਪਤਵੰਤੇ ਸੱਜਣ ਆਦਿ ਹਾਜ਼ਰ ਸਨ |