ਕਾਠਗੜ੍ਹ, 30 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਨੀ ਟੌਂਸਾ ਨੇ ਪੰਜਾਬ ਸਰਕਾਰ ਦੀ 10 ਲੱਖ ਵਾਲੀ ਸਿਹਤ ਬੀਮਾ ਯੋਜਨਾ 'ਤੇ ਸਵਾਲ ਚੁੱਕਦਿਆਂ ਸਰਕਾਰ ਦੀ ਇਸ ਸਕੀਮ ਨੂੰ ਨਿਸ਼ਾਨੇ 'ਤੇ ਲਿਆ | ਉਨ੍ਹਾਂ ਨੇ ਸਰਕਾਰ ਤੇ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਸਿਹਤ ਬੀਮਾ ਯੋਜਨਾ ਨੂੰ ਸਿਰਫ਼ ਮੁਹੱਲਾ ਕਲੀਨਿਕ ਅਤੇ ਸਰਕਾਰੀ ਹਸਪਤਾਲ ਤੱਕ ਹੀ ਕਿਉਂ ਸੀਮਤ ਰੱਖਿਆ ਗਿਆ | ਉਹਨਾਂ ਨੇ ਬੀਤੇ ਕੱਲ੍ਹ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਵਾਇਰਲ ਹੋਈ ਵੀਡੀਓ ਦਾ ਹਵਾਲਾ ਦਿੰਦੇ ਹੋਏ ਆਖਿਆ ਕਿ ਕਿਉਂ ਲੋਕਾਂ ਨੂੰ ਇੱਕ ਵਾਰ ਫਿਰ ਮੂਰਖ ਬਣਾਇਆ ਜਾ ਰਿਹਾ ਹੈ | ਉਕਤ ਵੀਡੀਓ ਵਿੱਚ ਸਾਫ਼ ਦਿਖ ਰਿਹਾ ਹੈ ਕਿ ਕਿਵੇਂ ਇੱਕ ਪਰਿਵਾਰ ਸਿਹਤ ਬੀਮਾ ਯੋਜਨਾ ਦੇ ਕਾਰਡ ਨੂੰ ਲੈ ਕੇ ਦਰ-ਦਰ ਠੋਕਰਾਂ ਖਾਂ ਰਿਹਾ ਹੈ | ਇਸ ਤਰ੍ਹਾਂ ਦੀਆਂ ਖ਼ਬਰਾਂ ਸਾਰੇ ਪੰਜਾਬ ਵਿਚੋਂ ਆ ਰਹੀਆਂ ਹਨ | ਸਰਕਾਰ ਨੂੰ ਤੁਰੰਤ ਇਸ ਮੁੱਦੇ 'ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀ ਖੱਜਲ-ਖ਼ੁਆਰੀ ਤੁਰੰਤ ਬੰਦ ਹੋਵੇ |
ਸਿਹਤ ਬੀਮਾ ਯੋਜਨਾ ਵੀ ਪੰਜਾਬੀਆਂ ਨਾਲ ਠੱਗੀ ਸਾਬਿਤ ਹੋਈ- ਹਨੀ ਟੌਂਸਾ
ਅਜੀਤ ਡੈਸਕ
31-03-2026