19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 31-03-2026
ਨਵਾਂਸ਼ਹਿਰ, 30 ਮਾਰਚ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਦੇ ਪ੍ਰਧਾਨ ਮੁਨੀਸ਼ ਜੈਨ ਤੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਜੈਨ ਸਥਾਨਕ ਵਿੱਚ ਮੌਜੂਦ ਮਹਾਸਾਧਵੀ ਸੁਯਸ਼ ਪ੍ਰਭਾ ਅਤੇ ਅਰਾਧਨਾ ਦੀ ਮੌਜੂਦਗੀ ਵਿੱਚ 13ਵਾਂ ਖੂਨਦਾਨ ਕੈਂਪ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਦੁਆਰਾ ਐੱਸ.ਐੱਸ. ਜੈਨ ਸਭਾ ਅਤੇ ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ ਲਗਾਇਆ ਗਿਆ | ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਬਲੱਡ ਬੈਂਕ ਨਵਾਂਸ਼ਹਿਰ ਦੀ ਡਾ. ਪੁਰੀ, ਰਾਜੀਵ ਦੀਕਸ਼ਿਤ ਅਤੇ ਮਲਕੀਤ ਸਿੰਘ ਦੀ ਟੀਮ ਦੇ ਸਹਿਯੋਗ ਨਾਲ ਕੈਂਪ ਵਿੱਚ 34 ਮੈਂਬਰਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ | ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਾਦਲ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਸਰਦਾਰ ਸੁਖਦੀਪ ਸਿੰਘ ਸ਼ੁਕਾਰ ਨੇ ਕੀਤਾ | ਇਸ ਕੈਂਪ ਵਿਚ ਵਿਸ਼ੇਸ਼ ਮਹਿਮਾਨਾਂ ਦਿਨੇਸ਼ ਕੁਮਾਰ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਇੰਚਾਰਜ ਅਕਾਲੀ ਦਲ ਬਾਦਲ ਐੱਸ. ਸੀ. ਵਿੰਗ ਸ਼ਹੀਦ ਭਗਤ ਸਿੰਘ ਨਗਰ, ਨਿਸ਼ਾਨ ਵੀਰ ਸਿੰਘ, ਅਮਰੀਕ ਸਿੰਘ, ਰਾਜਿੰਦਰ ਸਿੰਘ, ਵਰਿੰਦਰ ਸਿੰਘ, ਪ੍ਰਮੋਦ ਭਾਰਤੀ, ਪਰਮ ਸਿੰਘ ਖਾਲਸਾ ਕੌਸਲਰ , ਮੱਖਣ ਗਰੇਵਾਲ ਕੌਸਲਰ, ਜਰਨੈਲ ਸਿੰਘ ਖਾਲਸਾ, ਮਨਮੋਹਨ ਸਿੰਘ ਗੁਲਾਟੀ ਹਾਜ਼ਰ ਸਨ | ਇਸ ਕੈਂਪ ਵਿੱਚ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਦੇਣ ਦੀ ਸੇਵਾ ਸੁਨੀਰ ਜੈਨ ਨੀਟੀ ਅਤੇ ਨੇਮ ਕੁਮਾਰ ਜੈਨ ਵੱਲੋਂ ਕੀਤੀ ਗਈ | ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਪ੍ਰਧਾਨ ਮੁਨੀਸ਼ ਜੈਨ ਅਤੇ ਸਮਾਜ ਸੇਵਕ ਰਤਨ ਜੈਨ ਨੇ ਬਲੱਡ ਬੈਂਕ ਦੀ ਟੀਮ ਅਤੇ ਇਸ ਸੇਵਾ ਕਾਰਜ ਵਿੱਚ ਆਪਣਾ ਕੀਮਤੀ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਚਿੰਟੂ ਅਰੋੜਾ, ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਪ੍ਰਧਾਨ ਮਨੀਸ਼ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ, ਅਚਲ ਜੈਨ, ਰਾਕੇਸ਼ ਜੈਨ ਬੱਬੀ, ਸ਼੍ਰੀਪਾਲ ਜੈਨ, ਅਨਿਲ ਜੈਨ, ਸੰਜੀਵ ਜੈਨ, ਅਸ਼ੋਕ ਜੈਨ, ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਦੇ ਪ੍ਰਧਾਨ ਪੰਕਜ ਜੈਨ, ਪੁਨੀਤ ਜੈਨ, ਦਿਨੇਸ਼ ਜੈਨ, ਮੋਹਿਤ ਜੈਨ, ਦਰਸ਼ਨ ਜੈਨ, ਰੋਹਿਤ ਜੈਨ, ਪਦਮ ਜੈਨ ਆਦਿ ਇਲਾਕੇ ਦੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਅਰੰਭ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਲੀਜੈਂਡਸ ਫੁੱਟਬਾਲ ਕਲੱਬ ਬਲਾਕ ਬੰਗਾ ਦਾ ਪਿੰਡ ਖਟਕੜ ਕਲਾਂ ਤੋਂ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।