19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ 8 ਤੋਂ

ਅਜੀਤ ਡੈਸਕ 31-03-2026
ਨਵਾਂਸ਼ਹਿਰ, 30 ਮਾਰਚ (ਦੀਦਾਰ ਸਿੰਘ ਸ਼ੇਤਰਾ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਗੁਰਮਤਿ ਸਮਾਗਮਾਂ ਦੀ ਇਹ ਲੜੀ 8 ਅਪ੍ਰੈਲ ਤੋਂ ਸ਼ੁਰੂ ਹੋ ਕੇ 18 ਅਪ੍ਰੈਲ ਤੱਕ ਰੋਜ਼ਾਨਾ ਸ਼ਾਮ ਨੂੰ ਸਾਢੇ 6:30 ਵਜੇ ਤੋਂ ਰਾਤ 9:30 ਵਜੇ ਤੱਕ ਜਾਰੀ ਰਹੇਗੀ | ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਅੰਗਦ ਨਗਰ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਪਿ੍ੰਸੀਪਲ ਬਲਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਕਾਲਜ ਰੋਪੜ, ਪਿ੍ੰਸੀਪਲ ਮਨਿੰਦਰਪਾਲ ਸਿੰਘ, ਪਿ੍ੰਸੀਪਲ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ, ਗਿਆਨੀ ਵਰਿੰਦਰ ਸਿੰਘ, ਗਿਆਨੀ ਕੁਲਵਿੰਦਰ ਸਿੰਘ ਵੀਰ, ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲੇ, ਭਾਈ ਰਾਹੁਲ ਸਿੰਘ ਨਵਾਂਸ਼ਹਿਰ ਅਤੇ ਭਾਈ ਜਸਪਾਲ ਸਿੰਘ ਕਥਾ ਕਰਨਗੇ ਅਤੇ ਪ੍ਰਸਿੱਧ ਰਾਗੀ ਢਾਡੀ ਜਥੇ ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ੁਕੀਨ ਸਿੰਘ ਸ੍ਰੀ ਦਰਬਾਰ ਸਾਹਿਬ, ਰਾਮ ਸਿੰਘ ਕੇਸਗੜ੍ਹ ਸਾਹਿਬ, ਭਾਈ ਹਰਜਿੰਦਰ ਸਿੰਘ ਅਟਾਰੀ ਵਾਲੇ, ਭਾਈ ਸੁਖਬੀਰ ਸਿੰਘ, ਭਾਈ ਪ੍ਰਦੀਪ ਸਿੰਘ, ਭਾਈ ਦਿਲਬਾਗ ਸਿੰਘ ਉਸਮਾਨਪੁਰ ਵਾਲੇ, ਭਾਈ ਗੁਰਪ੍ਰੀਤ ਸਿੰਘ ਬੰਗਾ ਵਾਲੇ, ਭਾਈ ਗੁਰ ਪ੍ਰਤਾਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੰਗਤ ਪੁਰਾ ਅਤੇ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ | ਜਥੇਦਾਰ ਖ਼ਾਲਸਾ ਨੇ ਦੱਸਿਆ ਕਿ ਇਹ ਸਮਾਗਮ 12 ਅਪ੍ਰੈਲ ਨੂੰ ਨਗਰ ਕੌਂਸਲ ਪਾਰਕ ਸਲੋਹ ਰੋਡ ਨਵਾਂਸ਼ਹਿਰ, 16 ਅਪ੍ਰੈਲ ਨੂੰ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਨਵਾਂਸ਼ਹਿਰ, 17 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂ ਸ਼ਹਿਰ ਅਤੇ ਬਾਕੀ ਦੇ ਦਿਨ 8 ਅਪ੍ਰੈਲ ਤੋਂ ਸ਼ੁਰੂ ਹੋ ਕੇ ਮੁੱਖ ਸਮਾਗਮ 18 ਅਪ੍ਰੈਲ ਤੱਕ ਗੁਰਦੁਆਰਾ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਹੋਣਗੇ | ਜਥੇਦਾਰ ਖ਼ਾਲਸਾ ਨੇ ਦੱਸਿਆ ਕਿ ਅੰਮਿ੍ਤ ਸੰਚਾਰ 19 ਅਪ੍ਰੈਲ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਲਧਾਣਾ ਝਿੱਕਾ ਵਿਖੇ ਸਾਲਾਨਾ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਅਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।