ਬਲਾਚੌਰ, 30 ਮਾਰਚ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਉਣ ਸਬੰਧੀ ਬਣਾਏ ਜਾਣ ਵਾਲੇ ਸਿਹਤ ਕਾਰਡਾਂ ਹਿੱਤ ਪਿੰਡ ਧੌਲ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਮਨੀਸ਼ ਕੁਮਾਰ ਅਤੇ ਮਨਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ | ਸਰਪੰਚ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਿਹਤ ਕਾਰਡ ਬਣਾਉਣ ਲਈ ਸਮੁੱਚੇ ਪਿੰਡ ਵਾਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ | ਜਿਸ ਦੇ ਤਹਿਤ ਲੱਗਪਗ ਬਹੁ ਗਿਣਤੀ ਪਿੰਡ ਵਾਸੀਆਂ ਵੱਲੋਂ ਇਸ ਕੈਂਪ ਦਾ ਲਾਹਾ ਲਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਬਲਵੀਰ ਸਿੰਘ, ਨਛੱਤਰ ਸਿੰਘ ਪੰਚ, ਬਲਜੀਤ ਸਿੰਘ ਪੰਚ, ਅਮਰਜੀਤ ਕੌਰ ਪੰਚ, ਸੁਖਵਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਕੁਲਵਿੰਦਰ ਸਿੰਘ ਬਿੰਦੂ, ਜੋਰਾ ਸਿੰਘ, ਸਤਨਾਮ ਸਿੰਘ, ਦਲਜੀਤ ਕੌਰ, ਬਲਜਿੰਦਰ ਕੌਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |