ਚੇਅਰਮੈਨ ਜਲਾਲਪੁਰ ਵਲੋਂ ਪਿੰਡ ਜਗਤੇਵਾਲ ਦੇ ਪੰਚਾਇਤ ਘਰ ਲਈ ਗ੍ਰਾਂਟ ਜਾਰੀ
ਅਜੀਤ ਡੈਸਕ
31-03-2026
ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਬਲਾਕ ਪ੍ਰਧਾਨ ਜਸਵਿੰਦਰ ਬਛੂਆਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਚੁੱਕੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਉਹ ਕੰਮ ਵੀ ਨੇਪਰੇ ਚਾੜ੍ਹੇ ਹਨ, ਜਿਨ੍ਹਾਂ ਦਾ ਚੋਣਾਂ ਦੌਰਾਨ ਵਾਅਦਾ ਵੀ ਨਹੀਂ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਜਲਦ ਹੀ 109 ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਤੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਇਲਾਜ ਵਾਲੇ ਕਾਰਡ ਬਣਾਏ ਜਾ ਰਹੇ ਹਨ | ਗ੍ਰਾਂਟ ਮਿਲਣ 'ਤੇ ਪਿੰਡ ਜਗਤੇਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਨੇ ਚੇਅਰਮੈਨ ਦਾ ਧੰਨਵਾਦ ਕੀਤਾ | ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਪਿੰਡ ਦੇ ਰਹਿੰਦੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਜਾਣੂੰ ਕਰਵਾਇਆ, ਜਿਨ੍ਹਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਪ੍ਰੋਗਰਾਮ ਦੌਰਾਨ ਸਰਪੰਚ ਗੁਰਪ੍ਰੀਤ ਸਿੰਘ ਤੋਂ ਇਲਾਵਾ ਸੁਖਜਿੰਦਰ ਸਿੰਘ, ਭਗਤ ਸਿੰਘ, ਹਰਮੇਲ ਸਿੰਘ, ਜਗਤਾਰ ਸਿੰਘ, ਗੁਰਦੇਵ ਸਿੰਘ, ਸਤਪਾਲ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਮੁਖ ਸਿੰਘ, ਜਗਤਾਰ ਸਿੰਘ ਫੌਜੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ |