19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਸੈਮੀਨਾਰ ਕਰਵਾਇਆ

ਅਜੀਤ ਡੈਸਕ 31-03-2026
ਬੰਗਾ, 30 ਮਾਰਚ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਨੈਸ਼ਨਲ ਕਰਾਟੇ ਟ੍ਰੇਨਿੰਗ ਕੈਂਪ' ਕਰਾਟੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮਾਰਸ਼ਲ ਆਰਟ ਕੋਚ ਅਤੇ ਮੁੱਖ ਪ੍ਰਬੰਧਕ ਰਾਜਵੀਰ ਸਿੰਘ ਕੈਂਥ ਨੇ ਦੱਸਿਆ ਕਿ ਇਸ ਕੈਂਪ ਦੌਰਾਨ 100 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਨੇ ਭਾਗ ਲਿਆ ਅਤੇ ਮਾਹਿਰ ਕੋਚਾਂ ਨੇ ਬੱਚਿਆਂ ਨੂੰ ਸਿਖਲਾਈ ਦਿੱਤੀ | ਉਨ੍ਹਾਂ ਦੱਸਿਆ ਸਾਡਾ ਇਹ ਉਪਰਾਲਾ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤਾ ਗਿਆ ਹੈ | ਇਸ ਮੌਕੇ ਲੜਕੇ ਅਤੇ ਲੜਕੀਆਂ ਨੂੰ ਆਤਮ ਰੱਖਿਆ ਦੇ ਗੁਰ ਵੀ ਦੱਸੇ ਗਏ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਅਤੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਏ ਹੋਏ ਖਿਡਾਰੀਆਂ ਅਤੇ ਕੋਚ ਸਾਹਿਬਾਨ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਲਾਉਣਾ ਸਮੇਂ ਦੀ ਲੋੜ ਹੈ ਉਹਨਾਂ ਨੇ ਰਾਜਵੀਰ ਕੈਂਥ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹਨਾਂ ਦਾ ਉਪਰਾਲਾ ਸ਼ਲਾਘਾਯੋਗ ਹੈ | ਇਸ ਮੌਕੇ ਡਾਕਟਰ ਰਣਜੀਤ ਸਿੰਘ ਪਿ੍ੰਸੀਪਲ ਭਾਈ ਸੰਗਤ ਸਿੰਘ ਕਾਲਜ ਬੰਗਾ ਨੇ ਆਏ ਹੋਏ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਗਤਾਰ ਸਿੰਘ ਸਰਪੰਚ ਮਜਾਰੀ, ਕਰਾਟੇ ਕੋਚ ਪ੍ਰਭਵੀਰ ਸਿੰਘ ਕੈਂਥ, ਕੁਲਦੀਪ ਸਿੰਘ ਰਾਣਾ, ਡੀ.ਐੱਸ.ਪੀ. ਮਨਜੀਤ ਸਿੰਘ ਰਾਣਾ, ਥਾਣੇਦਾਰ ਮਨਜੀਤ ਸਿੰਘ, ਜਗਜੀਤ ਸਿੰਘ ਸੋਢੀ, ਬਲਵੀਰ ਕਰਨਾਣਾ, ਮਨਿੰਦਰ ਸਿੰਘ, ਪੱਤਰਕਾਰ ਚਰਨਜੀਤ ਸਿੰਘ, ਐਸਕੇ ਚੌਹਾਨ, ਐਮੇਂ ਲਸ਼ਕਰੀ, ਕਮਲ ਸ਼ਰਮਾ, ਕਮੇਟੀ ਮੈਂਬਰ, ਅਜੇ ਸਿੱਧੂ, ਸੁਦੇਸ਼ ਕੁਮਾਰ, ਡਾਕਟਰ ਗੋਬਿੰਦ ਰਾਮ, ਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਹਲਕਾ ਬਲਾਚੌਰ ਦਾ ਇੰਚਾਰਜ ਜਲਦੀ ਲਗਾਵੇ- ਭੱਟੀ ਅਗਲੀ ਖ਼ਬਰ ਚੇਅਰਮੈਨ ਜਲਾਲਪੁਰ ਵਲੋਂ ਪਿੰਡ ਜਗਤੇਵਾਲ ਦੇ ਪੰਚਾਇਤ ਘਰ ਲਈ ਗ੍ਰਾਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।