19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਚਾਰ ਲੇਬਰ ਕੋਡ ਵਿਰੋਧੀ ਸੰਘਰਸ਼ ਦਿਵਸ ਮੌਕੇ ਭਰਵੀਂ ਸ਼ਮੂਲੀਅਤ ਕਰੇਗੀ ਇਫਟੂ

ਅਜੀਤ ਡੈਸਕ 31-03-2026
ਨਵਾਂਸ਼ਹਿਰ, 30 ਮਾਰਚ (ਦੀਦਾਰ ਸਿੰਘ ਸ਼ੇਤਰਾ)-ਇਫਟੂ ਸਮੇਤ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਚਾਰ ਲੇਬਰ ਕੋਡ ਦੇ ਵਿਰੁੱਧ 'ਚ ਪਹਿਲੀ ਅਪ੍ਰੈਲ ਨੂੰ ਮਨਾਏ ਜਾ ਰਹੇ ਸੰਘਰਸ਼ ਦਿਵਸ ਦੀ ਤਿਆਰੀ ਲਈ ਸਥਾਨਕ ਬਾਰਾਂਦਰੀ ਬਾਗ਼ ਵਿਚ ਇਫਟੂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਕੱਤਰ ਅਵਤਾਰ ਸਿੰਘ ਤਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਚਾਰ ਲੇਬਰ ਕੋਡ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਹਨ | ਇਹ ਪੂੰਜੀਪਤੀਆਂ ਨੂੰ ਮਜ਼ਦੂਰ ਵਰਗ ਦੀ ਅਥਾਹ ਲੁੱਟ ਕਰਨ ਦੀ ਖੁੱਲ ਦਿੰਦੇ ਹਨ | ਇਹ ਮਜ਼ਦੂਰਾਂ ਦੇ ਉਹਨਾਂ ਹੱਕਾਂ ਉੱਤੇ ਪੋਚਾ ਫੇਰਦੇ ਹਨ ਜੋ ਮਜ਼ਦੂਰ ਵਰਗ ਨੇ ਅਣਗਿਣਤ ਕੁਰਬਾਨੀਆਂ ਕਰਕੇ ਪ੍ਰਾਪਤ ਕੀਤੇ ਸਨ | ਆਗੂਆਂ ਨੇ ਕਿਹਾ ਕਿ ਇਫਟੂ ਚਾਰ ਲੇਬਰ ਕੋਡ ਵਿਰੁੱਧ ਲੜਾਈ ਜਾਰੀ ਰੱਖੇਗੀ | ਉਹਨਾਂ ਕਿਹਾ ਕਿ ਪਹਿਲੀ ਅਪ੍ਰੈਲ ਨੂੰ ਟਰੇਡ ਯੂਨੀਅਨਾਂ, ਸੰਯੁਕਤ ਕਿਸਾਨ ਮੋਰਚਾ, ਮੁਲਾਜ਼ਮ ਜਥੇਬੰਦੀਆਂ, ਪੈਨਸ਼ਨਰ ਯੂਨੀਅਨਾਂ, ਸਕੀਮ ਵਰਕਰਾਂ, ਠੇਕਾ ਮੁਲਾਜ਼ਮਾਂ ਵੱਲੋਂ ਨਵਾਂਸ਼ਹਿਰ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸੰਘਰਸ਼ ਦਿਵਸ ਵਿੱਚ ਇਫਟੂ ਭਰਵੀਂ ਸ਼ਮੂਲੀਅਤ ਕਰੇਗੀ | ਇਸ ਮੀਟਿੰਗ ਵਿੱਚ ਜਸਬੀਰ ਦੀਪ, ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਜ਼ਿਲ੍ਹਾ ਸਕੱਤਰ ਪ੍ਰਵੀਨ ਕੁਮਾਰ ਨਿਰਾਲਾ ਅਤੇ ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੀਰ ਬਾਬਾ ਦਾਰਾ ਸ਼ਾਹ ਚਿਸ਼ਤੀ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਹਲਕਾ ਬਲਾਚੌਰ ਦਾ ਇੰਚਾਰਜ ਜਲਦੀ ਲਗਾਵੇ- ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।