26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਚੇਅਰਮੈਨ ਬਣੇ ਜੰਡੀ ਦਾ ਚੇਅਰਮੈਨ ਜਾਡਲੀ ਨੇ ਮੂੰਹ ਮਿੱਠਾ ਕਰਵਾਇਆ <br/>

ਅਜੀਤ ਡੈਸਕ 01-04-2026

ਮਜਾਰੀ/ਸਾਹਿਬਾ, 31 ਮਾਰਚ (ਨਿਰਮਲਜੀਤ ਸਿੰਘ ਚਾਹਲ)-ਬਲਾਕ ਬਲਾਚੌਰ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਦੇ ਨਵੇਂ ਚੁਣੇ ਗਏ ਚੇਅਰਮੈਨ ਨਾਨਕ ਸਿੰਘ ਜੰਡੀ ਦਾ ਪਿੰਡ ਜਾਡਲੀ ਵਿਖੇ ਪਹੁੰਚਣ 'ਤੇ ਕੋਆਪ੍ਰੇਟਿਵ ਬੈਂਕ ਨਵਾਂਸ਼ਹਿਰ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਜੰਡੀ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਬਲਾਕ ਸੰਮਤੀ ਮੈਂਬਰਾਂ ਨੇ ਮੇਰੇ 'ਤੇ ਵਿਸ਼ਵਾਸ਼ ਕਰਕੇ ਜਿਹੜੀ ਮੈਨੂੰ ਜਿੰਮੇਵਾਰੀ ਦਿੱਤੀ ਹੈ ਮੈਂ ਉਸ 'ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਬਲਾਚੌਰ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ 'ਚ ਪਾਉਣ ਲਈ ਹੁਣ ਤੋਂ ਹੀ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਹਰੇਕ ਪਿੰਡ ਦੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਚੇਅਰਮੈਨ ਜਾਡਲੀ ਨੇ ਨਾਨਕ ਸਿੰਘ ਜੰਡੀ ਦਾ ਸਨਮਾਨ ਕੀਤਾ ਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ | ਇਸ ਮੌਕੇ ਰਿਟਾ. ਪਟਵਾਰੀ ਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਜਾਡਲੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਸਤਲੁਜ ਦਰਿਆ 'ਤੇ ਬਣੇ ਬੰਨ੍ਹ ਦੀ ਮੁਰੰਮਤ ਦਾ ਕੰਮ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਵਾਏ- ਚੌਧਰੀ ਦਰਸ... ਅਗਲੀ ਖ਼ਬਰ ਸ੍ਰੀ ਹਨੂੰਮਾਨ ਜਨਮ ਉਤਸਵ ਦਾ ਜਸ਼ਨ ਭਲਕੇ- ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।