26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਨੂਰਪੁਰ ਜੱਟਾਂ 'ਚ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮੰਦਭਾਗੀ <br/>

ਅਜੀਤ ਡੈਸਕ 01-04-2026
ਹੁਸ਼ਿਆਰਪੁਰ, 31 ਮਾਰਚ (ਹਰਪ੍ਰੀਤ ਕੌਰ)-ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਵਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਅੱਜ ਇੱਥੇ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ ਸ਼ਰਮਨਾਕ ਹੈ, ਸਗੋਂ ਸਮਾਜ ਦੇ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ | ਸੰਜੀਵ ਤਲਵਾੜ ਨੇ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਜੋ ਸਰਕਾਰ ਬਾਬਾ ਸਾਹਿਬ ਦੇ ਨਾਂਅ 'ਤੇ ਵੋਟਾਂ ਬਟੋਰ ਕੇ ਸੱਤਾ ਵਿਚ ਆਈ, ਅੱਜ ਉਹ ਉਨ੍ਹਾਂ ਦੇ ਸਨਮਾਨ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਇਸ ਘਟਨਾ ਦੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਗਿ੍ਫ਼ਤਾਰ ਕਰੇ ਅਤੇ ਦੋਸ਼ੀਆਂ ਖਿਲਾਫ਼ ਅਜਿਹੀ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ | ਸੰਜੀਵ ਤਲਵਾੜ ਨੇ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜੇਕਰ ਪੁਲਿਸ ਅਤੇ ਪ੍ਰਸ਼ਾਸਨ ਨੇ ਜਲਦੀ ਇਨਸਾਫ਼ ਨਾ ਦਿੱਤਾ ਅਤੇ ਦੋਸ਼ੀਆਂ ਨੂੰ ਨੱਥ ਨਾ ਪਾਈ ਤਾਂ ਸ਼੍ਰੋਮਣੀ ਅਕਾਲੀ ਦਲ ਤਿੱਖਾ ਸੰਘਰਸ਼ ਵਿੱਢਣ ਅਤੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ | ਉਨ੍ਹਾਂ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਬਾਬਾ ਸਾਹਿਬ ਦੇ ਸਨਮਾਨ ਲਈ ਹਰ ਮੋਰਚੇ 'ਤੇ ਡਟ ਕੇ ਖੜ੍ਹਾ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਬਜਰੀ ਦੇ ਭਰੇ ਟਿੱਪਰ ਦੀ ਦੂਜੇ ਟਿੱਪਰ ਨਾਲ ਹੋਈ ਟੱਕਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।