26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਅਜੀਤ ਡੈਸਕ 01-04-2026

ਔੜ, 31 ਮਾਰਚ (ਗੁਰਨਾਮ ਸਿੰਘ ਸੈਣੀ)-ਥਾਣਾ ਔੜ ਦੀ ਪੁਲਿਸ ਨੂੰ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਉਦੋਂ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਇੱਕ ਨੌਜਵਾਨ ਨੂੰ 19.80 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਜਾਣਕਾਰੀ ਦਿੰਦਿਆਂ ਐਸ.ਐਚ.ਓ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਏ. ਐੱਸ. ਆਈ. ਹੇਮਰਾਜ ਅਤੇ ਪਰਮੇਸ਼ ਕੁਮਾਰ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ ਕਰ ਰਹੇ ਸਨ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਔੜ ਗੜੁੱਪੜ ਰਸਤੇ ਰਾਹੀਂ ਪਿੰਡ ਮੱਲਾ ਬੇਦੀਆਂ ਵੱਲ ਨੂੰ ਜਾ ਰਹੀ ਸੀ ਤਾਂ ਮੱਲਾ ਬੇਦੀਆਂ ਰੋਡ ਤੋਂ ਇਕ ਨੌਜਵਾਨ ਮੇਨ ਸੜਕ 'ਤੇ ਚੜ੍ਹਨ ਲੱਗਾ ਤਾਂ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿੱਚ ਫੜ੍ਹੀ ਲਿਫਾਫੀ ਨੂੰ ਸੜਕ ਕਿਨਾਰੇ ਸੁੱਟ ਦਿੱਤਾ | ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਗਈ ਜਦੋਂ ਉਸ ਤੋਂ ਸੁੱਟੀ ਗਈ ਲਿਫਾਫੀ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਮੰਨਿਆ ਕਿ ਇਸ ਵਿੱਚ ਹੈਰੋਇਨ ਹੈ | ਜਿਸ ਨੂੰ ਉਹ ਇਸ ਇਲਾਕੇ ਵਿੱਚ ਤੁਰ ਫਿਰ ਕੇ ਵੇਚਦਾ ਸੀ | ਪੁੱਛਗਿੱਛ ਦੌਰਾਨ ਉਸ ਦੀ ਪਛਾਣ ਰਕੇਸ਼ ਕੁਮਾਰ ਉਰਫ ਕੇਸ਼ਾ ਵਾਸੀ ਪਿੰਡ ਘਟਾਰੋ ਵਜੋਂ ਹੋਈ | ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦਾ ਵਜਨ ਕੀਤਾ ਤਾਂ ਉਹ 19.80 ਗ੍ਰਾਮ ਨਿਕਲਿਆ ਐੱਸ. ਐੱਚ. ਓ. ਸੁਖਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵੱਲੋਂ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕਥਿਤ ਦੋਸ਼ੀ ਨਸ਼ਾ ਕਿੱਥੋਂ ਲਿਆਂਉਦਾ ਸੀ ਤੇ ਅੱਗੇ ਕਿਸ-ਕਿਸ ਨੂੰ ਸਪਲਾਈ ਕਰਦਾ ਸੀ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਮੁਹਿੰਮ ਜਾਰੀ ਰਹੇਗੀ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਨਸੀਹਤ ਮਿਲ ਸਕੇ |

ਪਿਛਲੀ ਖ਼ਬਰ ਪੱਲੀ-ਝਿੱਕੀ 'ਚ ਇੱਕੋ ਰਾਤ ਤਿੰਨ ਮੋਟਰਾਂ 'ਤੇ ਕੀਤੀ ਚੋਰੀ <br/> ਅਗਲੀ ਖ਼ਬਰ ਨੂਰਪੁਰ ਜੱਟਾਂ 'ਚ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮੰਦਭਾਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।