ਕਟਾਰੀਆਂ, 31 ਮਾਰਚ (ਪ੍ਰੇਮੀ ਸੰਧਵਾਂ)-ਸੀਨੀਅਰ ਮਹਿਲਾ ਕਾਂਗਰਸੀ ਆਗੂ ਚੌਧਰੀ ਮੀਨਾ ਸੂੰਢ ਪਤਨੀ ਸਾਬਕਾ ਵਿਧਾਇਕ ਚੌ. ਤਰਲੋਚਨ ਸਿੰਘ ਸੂੰਢ ਨੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਮਜ਼ਬੂਤੀ ਲਈ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲੀ ਤਾਕਤ ਵਰਕਰ ਹੀ ਹਨ, ਕਿਉਂਕਿ ਵਰਕਰ ਹੀ ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਉਜਾਗਰ ਕਰਦੇ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਭਲਾ ਤਾਂ ਕੀ ਸੋਚਣਾ ਸੀ, ਸਗੋਂ ਕਾਂਗਰਸ ਪਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਗੱਲ ਘੁੱਟ ਕੇ ਰੱਖ ਦਿੱਤਾ, ਜਿਸ ਕਾਰਨ ਸੂਬੇ ਦੇ ਲੋਕ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ | ਚੌ. ਮੀਨਾ ਸੂੰਢ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਫਤਵਾ ਦੇ ਕੇ ਵਿਰੋਧੀਆਂ ਦੇ ਸੁਪਨਿਆਂ 'ਤੇ ਪਾਣੀ ਫੇਰ ਦੇਣਗੇ | ਇਸ ਮੌਕੇ ਹਰਬੰਤ ਸਿੰਘ ਮਕਸੂਦਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਬਲਾਕ ਕਾਂਗਰਸ ਪ੍ਰਧਾਨ ਕੁਲਵਰਨ ਸਿੰਘ ਗਿੱਲ, ਅਮਰਜੀਤ ਸਿੰਘ, ਐਡਵੋਕੇਟ ਅਮਨਦੀਪ ਸਿੰਘ ਗੁਰੂ ਤੇ ਮੈਡਮ ਅੰਜੂ ਰਾਣਾ ਗੁਰੂ ਆਦਿ ਹਾਜ਼ਰ ਸਨ |