ਕਾਠਗੜ੍ਹ, 31 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਰਿਆਤ ਕਾਲਜ ਆਫ ਲਾਅ, ਰੈਲਮਾਜਰਾ ਦੀ ਐਨ.ਐਸ.ਐਸ ਯੂਨਿਟ ਵੱਲੋਂ ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ-ਹੱਲ ਬਣੋ ਥੀਮ ਹੇਠ ਇੱਕ ਵਿਸ਼ਾਲ ਵਾਤਾਵਰਣ ਜਾਗਰੂਕਤਾ ਸਮਾਗਮ ਸਫਲਤਾਪੂਰਵਕ ਕਰਵਾਇਆ ਗਿਆ | ਇਹ ਸਮਾਗਮ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਤਹਿਤ ਕੀਤਾ ਗਿਆ ਸੀ, ਜਿਸ ਨੂੰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ (ਸਟੇਟ ਨੋਡਲ ਏਜੰਸੀ) ਅਤੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦਾ ਸਮਰਥਨ ਪ੍ਰਾਪਤ ਸੀ | 'ਪਲਾਸਟਿਕ-ਮੁਕਤ ਵਾਤਾਵਰਣ/ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ' ਵਿਸ਼ੇ 'ਤੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦਾ ਮੁਲਾਂਕਣ ਡਾ. ਮੋਨਿਕਾ ਸ਼ਰਮਾ (ਪਿ੍ੰਸੀਪਲ), ਮਿਸ ਕਿਰਨ, ਮਿਸ ਸੂਜ਼ਨ ਤੇ ਡਾ. ਸੋਹਨੂ ਵਲੋਂ ਕੀਤਾ ਗਿਆ | ਪੋਸਟਰ ਮੇਕਿੰਗ ਮੁਕਾਬਲੇ ਵਿਚ ਮੈਹਕ ਸ਼ਰਮਾ (10ਵਾਂ ਸਮੈਸਟਰ) ਨੇ ਪਹਿਲਾ ਸਥਾਨ, ਕਰੀਨਾ (10ਵਾਂ ਸਮੈਸਟਰ) ਨੇ ਦੂਜਾ ਸਥਾਨ ਅਤੇ ਇਕਨੂਰਪ੍ਰੀਤ (4 ਸਮੈਸਟਰ) ਨੇ ਤੀਜਾ ਸਥਾਨ ਹਾਸਲ ਕੀਤਾ | ਸਲੋਗਨ ਲਿਖਣ ਮੁਕਾਬਲੇ ਵਿਚ ਕਮਲਪ੍ਰੀਤ ਕੌਰ ਨੇ ਪਹਿਲਾ ਸਥਾਨ, ਹਰਜਿੰਦਰ ਨੇ ਦੂਜਾ ਸਥਾਨ ਅਤੇ ਇੰਦਰਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਕੈਂਪਸ ਵਿੱਚ ਪੰਜ ਬੂਟੇ ਲਗਾਏ ਗਏ | ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਪਲਾਸਟਿਕ-ਮੁਕਤ ਵਾਤਾਵਰਣ ਤੇ ਇੱਕ ਸੋਚ ਪ੍ਰੇਰਕ ਨਾਟਕ (ਸਕਿੱਟ) ਪੇਸ਼ ਕੀਤਾ ਗਿਆ, ਜਿਸ ਵਿੱਚ ਪਲਾਸਟਿਕ ਪ੍ਰਦੂਸ਼ਣ ਦੇ ਨੁਕਸਾਨ ਅਤੇ ਇਸ ਦੇ ਵਿਕਲਪ ਅਪਣਾਉਣ ਦੀ ਲੋੜ ਨੂੰ ਦਰਸਾਇਆ ਗਿਆ | ਜਿਸ ਨੇ ਪਲਾਸਟਿਕ ਦੀ ਵਰਤੋਂ ਘਟਾਉਣ ਦਾ ਮਜ਼ਬੂਤ ਸੰਦੇਸ਼ ਦਿੱਤਾ | ਜਿਸ ਵਿੱਚ ਉਨ੍ਹਾਂ ਨੇ ਖਾਸ ਤੌਰ 'ਤੇ ਸਿੰਗਲ-ਯੂਜ਼ ਪਲਾਸਟਿਕ ਦੇ ਨੁਕਸਾਨਦਾਇਕ ਪ੍ਰਭਾਵਾਂ 'ਤੇ ਚਰਚਾ ਕੀਤੀ ਅਤੇ ਇਸ ਦੇ ਦੁਬਾਰਾ ਉਪਯੋਗ ਅਤੇ ਸਹੀ ਨਿਪਟਾਰੇ ਦੇ ਪ੍ਰਯੋਗਿਕ ਹੱਲ ਵੀ ਦੱਸੇ | ਇਸ ਤੋਂ ਬਾਅਦ ਸਾਰੇ ਭਾਗੀਦਾਰਾਂ ਅਤੇ ਕਰਮਚਾਰੀਆਂ ਵਲੋਂ ਮਿਲ ਕੇ ਲਾਈਫ ਦੀ ਸ਼ਪਥ ਲਈ ਗਈ, ਜਿਸ ਵਿੱਚ ਪਲਾਸਟਿਕ ਦੀ ਵਰਤੋਂ ਘਟਾਉਣ, ਕੁਦਰਤੀ ਸਰੋਤਾਂ ਦੀ ਰੱਖਿਆ ਕਰਨ ਲਈ ਕੈਂਪਸ ਕਰਮਚਾਰੀਆਂ ਨੂੰ ਸਟੀਲ ਦੀਆਂ ਬੋਤਲਾਂ ਵੰਡੀਆਂ ਗਈਆਂ ਲਗਪਗ 80 ਐਨ.ਐਸ.ਐਸ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ | ਪਿ੍ੰਸੀਪਲ ਡਾ. ਮੋਨਿਕਾ ਸ਼ਰਮਾ ਨੇ ਐੱਨ.ਐੱਸ.ਐੱਸ. ਯੂਨਿਟ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਇਸ ਪ੍ਰੋਗਰਾਮ ਦਾ ਸੰਚਾਲਨ ਡਾ. ਸੋਹਨੂੰ ਵਲੋਂ ਕੀਤਾ ਗਿਆ, ਜਿਨ੍ਹਾਂ ਨਾਲ ਨਿਖਿਲ, ਇੰਦਰਪ੍ਰੀਤ, ਕਰੀਨਾ, ਪਿ੍ਕਸ਼ਤਿ ਤੇ ਹੋਰ ਵਲੰਟੀਅਰ ਹਾਜ਼ਰ ਸਨ |