26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁਰਦੁਆਰਾ ਚਰਨ ਕੰਵਲ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

ਗੁਰਦੁਆਰਾ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਹੋਏ ਰਾਤਰੀ ਗੁਰਮਤਿ ਸਮਾਗਮ ਦੌਰਾਨ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਕਥਾ ਵਿਚਾਰਾਂ ਕਰਦੇ ਹੋਏ ਤੇ ਭਾਈ ਗੁਰਪ੍ਰੀਤ ਸਿੰਘ ਕੈਨੇਡਾ ਦਾ ਜਥਾ ਕੀਰਤਨ ਕਰਦਾ ਹੋਇਆ | <br/> 01-04-2026
ਬੰਗਾ, 31 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ-ਬੰਗਾ ਵਿਖੇ ਸਮੂਹ ਸਾਧ ਸੰਗਤ ਵਲੋਂ ਰਾਤਰੀ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ | ਸਮਾਗਮ ਦੀ ਅਰੰਭਤਾ ਵਿੱਚ ਭਾਈ ਗੁਰਪ੍ਰੀਤ ਸਿੰਘ ਕੈਨੇਡਾ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਹਨਾਂ ਉਪਰੰਤ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਮੁੱਖ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਦੀ ਤਲਵੰਡੀ ਨੇ ਗੁਰਬਾਣੀ ਦੀ ਰੌਸ਼ਨੀ ਵਿੱਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬੇਨਤੀ ਕੀਤੀ ਕਿ ਵਹਿਮਾਂ ਭਰਮਾਂ ਨੂੰ ਛੱਡ ਕੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸਰਬੱਤ ਦਾ ਭਲਾ ਮੰਗਣਾ ਚਾਹੀਦਾ ਹੈ | ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਗਿਆਨੀ ਦੇਸਾ ਸਿੰਘ, ਭਾਈ ਗੁਰਮੁਖ ਸਿੰਘ, ਸਤਨਾਮ ਸਿੰਘ, ਗਿਆਨੀ ਹਜੂਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਹਰਮੇਸ਼ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਅਵਤਾਰ ਸਿੰਘ, ਲੈਕ: ਪਰਮਜੀਤ ਸਿੰਘ ਜੌਹਰ, ਗੁਰਮੁਖ ਸਿੰਘ, ਰਮਨੀਤ ਸਿੰਘ ਅਰੋੜਾ, ਲਖਬੀਰ ਸਿੰਘ ਸਾਬਕਾ ਸਰਪੰਚ, ਗਿਆਨੀ ਸਤਵੀਰ ਜੀਂਦੋਵਾਲ, ਅਮਰਜੀਤ ਸਿੰਘ ਸੈਕਟਰੀ, ਅਮਰੀਕ ਸਿੰਘ ਨੰਬਰਦਾਰ, ਮਨਜੀਤ ਸਿੰਘ, ਸਤਵੰਤ ਸਿੰਘ, ਐਡਵੋਕੇਟ ਰਵਿੰਦਰ ਸਿੰਘ, ਡਾ. ਗੁਰਕੀਰਤ ਸਿੰਘ, ਕੁਲਜਿੰਦਰਜੀਤ ਸਿੰਘ ਸੋਢੀ, ਪਰਮਜੀਤ ਕੌਰ, ਤਜਿੰਦਰ ਕੌਰ, ਰੁਪਿੰਦਰ ਕੌਰ, ਸੁਖਦੀਪ ਕੌਰ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਪ੍ਰੀਤ ਸਿੰਘ ਚੰਡੀਗੜ੍ਹ, ਸਮਰੱਥ ਸਿੰਘ ਬਰਾੜ ਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/> ਅਗਲੀ ਖ਼ਬਰ ਰਿਆਤ ਕਾਲਜ ਆਫ਼ ਲਾਅ ਵਲੋਂ ਵਾਤਾਵਰਨ ਜਾਗਰੂਕਤਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।