ਬੰਗਾ, 31 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ-ਬੰਗਾ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਅਰੰਭ ਕਰਵਾਈ ਗਈ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੁਰਬਖਸ਼ ਸਿੰਘ ਖਾਲਸਾ, ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਖ, ਧਾਰਮਿਕ ਸ਼ਖਸੀਅਤਾਂ ਤੇ ਸਮਾਜ ਸੇਵੀ ਜਥੇਬੰਦੀਆਂ ਸ਼ਾਮਲ ਹੋਈਆਂ | ਇਨ੍ਹਾਂ ਜਥੇਬੰਦੀਆਂ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦਾ ਇਕ ਜਥਾ ਵੀ ਇਸ ਸੇਵਾ ਲਈ ਸ਼ਾਮਲ ਹੋਇਆ | ਜਿਸ ਨੂੰ ਕਿ ਬਾਬਾ ਸਤਨਾਮ ਸਿੰਘ ਜੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸੋਸਾਇਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਸਮੁੱਚੇ ਇਲਾਕੇ ਵਿਚ ਧਾਰਮਿਕ ਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਸੁਸਾਇਟੀ ਮੈਂਬਰਾਂ ਦੀ ਪ੍ਰਸੰਸਾ ਵੀ ਕੀਤੀ | ਇਸ ਜਥੇ ਵਿਚ ਸੁਰਜੀਤ ਸਿੰਘ ਮੁੱਖ ਸੇਵਾਦਾਰ, ਜਗਜੀਤ ਸਿੰਘ ਸੈਣੀ ਜਨਰਲ ਸਕੱਤਰ, ਜਗਦੀਪ ਸਿੰਘ, ਇੰਦਰਜੀਤ ਸਿੰਘ ਬਾਹੜਾ, ਜਸਵਿੰਦਰ ਸਿੰਘ ਸੈਣੀ, ਦਲਜੀਤ ਸਿੰਘ ਬਡਵਾਲ ਅਤੇ ਹੋਰ ਮੈਂਬਰ ਵੀ ਸ਼ਾਮਲ ਸਨ | ਇਸ ਮੌਕੇ ਉਹਨਾਂ ਦੇ ਨਾਲ ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵਾ ਵਾਲੇ, ਗੁਰਬਖਸ਼ ਸਿੰਘ ਜੀ ਖਾਲਸਾ, ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਸਤਨਾਮ ਸਿੰਘ ਲਾਦੀਆਂ, ਪਲਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਚਰਨ ਕੰਵਲ ਸਾਹਿਬ ਅਤੇ ਭਾਈ ਜੋਗਾ ਸਿੰਘ ਵੀ ਮੌਜੂਦ ਸਨ |