26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਐੱਨ. ਸੀ. ਡੀ. ਪੋਰਟਲ ਦੀ ਦਿੱਤੀ ਟ੍ਰੇਨਿੰਗ <br/>

ਅਜੀਤ ਡੈਸਕ 01-04-2026
ਨਵਾਂਸ਼ਹਿਰ, 31 ਮਾਰਚ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਦੀ ਰਹਿਨੁਮਾਈ ਹੇਠ, ਸਿਵਲ ਸਰਜਨ ਦਫਤਰ ਵਿਖੇ ਕਮਿਊਨਟੀ ਹੈਲਥ ਅਫਸਰਾਂ ਲਈ ਐੱਨ. ਸੀ. ਡੀ. ਪੋਰਟਲ ਦੀ ਟ੍ਰੇਨਿੰਗ ਦਿੱਤੀ ਗਈ | ਇਹ ਟ੍ਰੇਨਿੰਗ ਸਿਹਤ ਵਿਭਾਗ ਵੱਲੋਂ ਚਲ ਰਹੇ ਸਿਹਤ ਪ੍ਰੋਗਰਾਮਾਂ ਅਤੇ ਸਰਕਾਰੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਕੇਵਲ ਡਾਟਾ ਸੰਭਾਲਣ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਇਸ ਰਾਹੀਂ ਜ਼ਿਲ੍ਹੇ ਵਿੱਚ ਰੋਗ-ਨਿਰਧਾਰਣ, ਰੋਗ-ਪ੍ਰਬੰਧਨ ਅਤੇ ਲਗਾਤਾਰ ਮਾਨੀਟਰਿੰਗ ਵਿੱਚ ਸੁਧਾਰ ਵੀ ਕੀਤਾ ਜਾਵੇਗਾ | ਇਸ ਮੌਕੇ ਐੱਨ. ਸੀ. ਡੀ ਕੋਆਰਡੀਨੇਟਰ (ਹੁਸ਼ਿਆਰਪੁਰ) ਰਜਿੰਦਰ ਕੁਮਾਰ ਨੇ ਸੀ.ਐੱਚ.ਓਜ. ਨੂੰ ਐੱਨ.ਸੀ.ਡੀ. ਪੋਰਟਲ ਦੇ ਮੁੱਖ ਫੀਚਰਾਂ, ਡਾਟਾ ਐਂਟਰੀ, ਆਨਲਾਈਨ ਰਿਪੋਰਟਿੰਗ ਅਤੇ ਮਾਨੀਟਰਿੰਗ ਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਤੇ ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ- ਡਾ. ਗੁਰਿੰਦਰਜੀਤ ਸਿੰਘ <br/> ਅਗਲੀ ਖ਼ਬਰ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਵਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦਾ ਜਥਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।