ਨਵਾਂਸ਼ਹਿਰ, 31 ਮਾਰਚ, (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨਕਾਂ ਵਿਚ ਨਵੇਂ ਸਟਾਫ਼ ਦੀ ਨਿਯੁਕਤੀ ਕੀਤੀ ਹੈ | ਉਨ੍ਹਾਂ ਸਿਹਤ ਬਲਾਕ ਸੁੱਜੋਂ ਅਧੀਨ ਆਮ ਆਦਮੀ ਕਲੀਨਕ, ਖਟਕੜ ਕਲਾਂ ਵਿੱਚ ਮੋਨਿਕਾ ਨੂੰ ਬਤੌਰ ਫਾਰਮਾਸਿਸਟ ਤੇ ਕੁਸ਼ਵਿੰਦਰ ਕੌਰ ਨੂੰ ਬਤੌਰ ਕਲੀਨਿਕਲ ਅਸਿਸਟੈਂਟ ਇੰਪੈਨਲ ਕੀਤਾ ਹੈ | ਇਸੇ ਤਰ੍ਹਾਂ ਸਿਹਤ ਬਲਾਕ ਮੁਕੰਦਪੁਰ ਅਧੀਨ ਆਮ ਆਦਮੀ ਕਲੀਨਕ, ਖਾਨਖਾਨਾ ਵਿੱਚ ਮਨਜੋਤ ਸਿੰਘ ਨੂੰ ਬਤੌਰ ਫਾਰਮਾਸਿਸਟ ਇੰਪੈਨਲ ਕੀਤਾ ਹੈ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਟਾਫ ਮੈਂਬਰਾਂ ਨੂੰ ਇੰਪੈਨਲਮੈਂਟ ਪੱਤਰ ਸੌਂਪਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਡਾ. ਸਿੰਘ ਨੇ ਨਵਨਿਯੁਕਤ ਸਟਾਫ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਤੇ ਲੈਬ ਟੈੱਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਪੀ. ਏ. ਟੂ ਸਿਵਲ ਸਰਜਨ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |