ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਕਰਿਆਮ ਰੋਡ 'ਤੇ ਸਥਿਤ ਕੇ. ਸੀ. ਸਕੂਲ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਐਪਲੀਕੇਸ਼ਨਜ਼ ਕਾਲਜ ਦੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਸੀ. ਏ. ਦਾ ਨਵੰਬਰ-ਦਸੰਬਰ 2025 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਮੁਖੀ ਪ੍ਰਭਜੋਤ ਕੌਰ ਅਤੇ ਵਿਭਾਗ ਮੁਖੀ ਤਨੀਸ਼ਾ ਨੇ ਦੱਸਿਆ ਕਿ ਹਰਪ੍ਰੀਤ ਨੇ 7.77 ਐੱਸ. ਜੀ. ਪੀ. ਏ. (ਸਮੈਸਟਰ ਗ੍ਰੇਡ ਪੁਆਇੰਟ ਅÏਸਤ) ਨਾਲ ਕਾਲਜ 'ਚ ਪਹਿਲਾ, ਨਵਜੋਤ ਕੌਰ ਨੇ 7.59 ਐੱਸ. ਜੀ. ਪੀ. ਏ. ਲੈ ਕੇ ਦੂਜਾ ਅਤੇ ਸ਼ਿਵਮ ਰਾਣਾ ਨੇ 7.36 ਐੱਸ. ਜੀ. ਪੀ. ਏ. ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਕੇ. ਸੀ. ਗਰੁੱਪ ਦੇ ਚੇਅਰਮੈਨ ਪ੍ਰੇਮਪਾਲ ਗਾਂਧੀ, ਕੈਂਪਸ ਡਾਇਰੈਕਟਰ ਡਾ. ਅਵਤਾਰ ਚੰਦ ਰਾਣਾ, ਤਨੀਸ਼ਾ, ਅਨੀਤਾ ਰਾਣੀ, ਇੰਜ. ਜਤਿੰਦਰ ਕੌਰ, ਮੋਨਿਕਾ ਧੰਮ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ |