12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ੍ਰੀ ਵਿਸ਼ਵਕਰਮਾ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 04-04-2026
ਨਵਾਂਸ਼ਹਿਰ, 3 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਸਕੂਲ ਮੈਨੇਜਮੈਂਟ ਦੇ ਮੁਖੀ ਇੰਦਰਜੀਤ ਸਿੰਘ ਨੇ ਸ੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੁਸਾਪੁਰ ਰੋਡ ਨਵਾਂਸ਼ਹਿਰ ਦੇ ਪੰਜਵੀਂ ਜਮਾਤ ਦੇ ਸੈਸ਼ਨ 2025-26 ਦੇ ਸ਼ਤ-ਪ੍ਰਤੀਸ਼ਤ ਨਤੀਜੇ 'ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸ੍ਰੀਮਤੀ ਰਜਨੀਸ਼ ਕੁਮਾਰੀ ਨੇ ਦੱਸਿਆ ਕਿ ਪੰਜਵੀਂ ਜਮਾਤ ਵਿੱਚ ਕਾਵਿਆ ਅਤੇ ਪਰਮਿੰਦਰ ਕੁਮਾਰ ਦੋਵਾਂ ਨੇ 458/500 92ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਿਮਰਨ ਨੇ 452/500 90 ਫ਼ੀਸਦੀ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਜਾਨਵੀ ਨੇ 444/500 89 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੁਰਿੰਦਰ ਸਿੰਘ ਭੋਗਲ, ਤਰਲੋਚਨ ਸਿੰਘ, ਡਾ. ਗੁਰਮੀਤ ਸਿੰਘ, ਭੁਪਿੰਦਰ ਪਾਲ ਸਿੰਘ, ਪਰਮਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਦੇ ਅਧਿਆਪਕਾਂ, ਸਕੂਲ ਕਲਰਕ ਮੈਡਮ ਸ੍ਰੀਮਤੀ ਸ਼ਾਂਤਾ ਸ਼ਰਮਾ, ਹਰਬੰਸ ਕੌਰ, ਮਾਇਆ ਦੇਵੀ, ਮਿਸ ਰਮਨਦੀਪ, ਪੂਜਾ, ਮੀਨੂੰ, ਮੁਸਕਾਨ ਕੈਂਥ, ਰੇਣੂ ਰਾਣੀ, ਰਾਜਪ੍ਰੀਤ ਕੌਰ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਅਤੁਲ ਗੌਤਮ, ਦਿਲਪ੍ਰੀਤ ਬਾਲੀ ਅਤੇ ਹੋਰ ਸਟਾਫ ਨੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਪ੍ਰਕਾਸ਼ ਮਾਡਲ ਸਕੂਲ ਨਵਾਂਸ਼ਹਿਰ 'ਚ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਨਵਾਂਸ਼ਹਿਰ 'ਚ ਫੁੱਟਬਾਲ ਕਲੱਬ ਨੇ ਫੁੱਟਬਾਲ ਮੈਚ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।