02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ 'ਚ ਕਾਂਗਰਸ ਦੀਆਂ ਚੇਅਰਮੈਨੀਆਂ ਸਰਕਾਰ ਬਣਾਉਣ ਵੱਲ ਇਸ਼ਾਰਾ- ਘੁੰਮਣ

ਅਜੀਤ ਡੈਸਕ 05-04-2026
ਘੁੰਮਣਾਂ, 4 ਅਪ੍ਰੈਲ (ਮਹਿੰਦਰਪਾਲ ਸਿੰਘ) - ਪੰਜਾਬ 'ਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੀ ਚੰਗੀ ਕਾਰਗੁਜ਼ਾਰੀ ਰਹੀ | ਇਸ ਨਵਾਂਸ਼ਹਿਰ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ | ਇਹ ਵਿਚਾਰ ਸਾਬਕਾ ਬਲਾਕ ਸੰਮਤੀ ਮੈਂਬਰ ਰੇਸ਼ਮ ਸਿੰਘ ਘੁੰਮਣ ਨੇ ਪ੍ਰਗਟ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ | ਪੰਜਾਬ 'ਚ ਕਾਂਗਰਸ ਪਾਰਟੀ ਨੇ ਇਨ੍ਹਾਂ ਚੋਣਾਂ 'ਚ ਕਈ ਜ਼ਿਲਿ੍ਹਆਂ 'ਚ ਚੇਅਰਮੈਨ ਬਣਾ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ 2027 ਚੋਣਾਂ 'ਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵੱਲ ਇਸ਼ਾਰਾ ਹੈ | ਲੋਕ ਚਹੁੰਦੇ ਹਨ ਕਿ ਪੰਜਾਬ 'ਚ ਅਮਨ ਸ਼ਾਂਤੀ ਬਹਾਲ ਹੋਵੇ ਮਹਿੰਗਾਈ ਨੂੰ ਘੱਟ ਕੀਤਾ ਜਾਵੇ |
ਪਿਛਲੀ ਖ਼ਬਰ ਡਾ. ਅੰਬੇਡਕਰ ਦਾ ਆਦਮ ਕੱਦ ਬੁੱਤ ਤੋੜਨ ਵਾਲਿਆਂ 'ਤੇ ਤੁਰੰਤ ਕਾਰਵਾਈ ਕਰੇ ਪੁਲਿਸ- ਪਲਵਿੰਦਰ ਸੂਦ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।