02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡਾ. ਅੰਬੇਡਕਰ ਦਾ ਆਦਮ ਕੱਦ ਬੁੱਤ ਤੋੜਨ ਵਾਲਿਆਂ 'ਤੇ ਤੁਰੰਤ ਕਾਰਵਾਈ ਕਰੇ ਪੁਲਿਸ- ਪਲਵਿੰਦਰ ਸੂਦ

ਅਜੀਤ ਡੈਸਕ 05-04-2026
ਸੜੋਆ, 4 ਅਪ੍ਰੈਲ (ਹਰਮੇਲ ਸਿੰਘ ਸੂਹੰਗੜਾ)- ਸਮਾਜ ਵਿਰੋਧੀ ਅਨਸਰਾਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਆਦਮ ਕੱਦ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਦੀਆਂ ਘਟਨਾਵਾਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਇਹ ਵਿਚਾਰ ਰਿਟਾਇਰਡ ਕਾਨੂੰਗੋ ਪਲਵਿੰਦਰ ਸੂਦ ਨੇ ਸੜੋਆ ਵਿਖੇ ਪਹੁੰਚ ਕੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਹਲਕਾ ਗੜ੍ਹਸ਼ੰਕਰ 'ਚ ਪੈਂਦੇ ਪਿੰਡ ਨੂਰਪੁਰ ਜੱਟਾਂ ਜਿਥੇ ਕਿ ਬਾਬਾ ਸਾਹਿਬ ਦਾ ਆਦਮ ਕੱਦ ਬੁੱਤ ਸਥਾਪਿਤ ਹੈ | ਕੁਝ ਸਮਾਜ ਵਿਰੋਧੀ ਤਾਕਤਾਂ ਵਲੋਂ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ | ਪਰ ਪੁਲਿਸ ਵਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਤੇ ਨਾ ਹੀ ਕੋਈ ਗਿ੍ਫਤਾਰੀ ਕੀਤੀ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਬਦੌਲਤ ਹੀ ਅਸੀਂ ਹਰ ਥਾਵਾਂ 'ਤੇ ਉੱਚ ਅਹੁੱਦਿਆਂ 'ਤੇ ਬੈਠੇ ਹਾਂ | ਪੰਜਾਬ ਤੋਂ ਬਾਹਰ ਬੈਠੀਆਂ ਤਾਕਤਾਂ ਕੋਝੀਆਂ ਹਰਕਤਾਂ ਕਰ ਰਹੀਆਂ ਹਨ | ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸਰਕਾਰ ਸਖ਼ਤ ਕਰਵਾਈ ਕਰੇ | ਇਸ ਮੌਕੇ ਮਨਜੀਤ ਸੂਦ ਜ਼ਿਲ੍ਹਾ ਸਕੱਤਰ ਬਸਪਾ, ਦਿਲਬਾਗ ਸਿੰਘ ਰਿਟਾਇਰਡ ਇੰਸਪੈਕਟਰ, ਜੈਪਾਲ ਸੈਂਪਲਾ ਅਤੇ ਜਸਵਿੰਦਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭਰੋਮਜਾਰਾ 'ਚ ਚੋਰ ਦੋ ਸੋਨੇ ਦੀਆਂ ਚੇਨੀਆਂ ਤੇ ਇਕ ਨੱਤੀ ਲੈ ਕੇ ਹੋਏ ਫ਼ਰਾਰ ਅਗਲੀ ਖ਼ਬਰ ਪੰਜਾਬ 'ਚ ਕਾਂਗਰਸ ਦੀਆਂ ਚੇਅਰਮੈਨੀਆਂ ਸਰਕਾਰ ਬਣਾਉਣ ਵੱਲ ਇਸ਼ਾਰਾ- ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।