03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਅਜੀਤ ਡੈਸਕ 05-04-2026
ਔੜ, 4 ਅਪ੍ਰੈਲ (ਗੁਰਨਾਮ ਸਿੰਘ ਸੈਣੀ)-ਪੰਜਾਬ ਸਰਕਾਰ ਅਤੇ ਡਾਕਟਰ ਲੇਖਰਾਜ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫਤਰ ਔੜ ਵਿਖੇ ਸੀ. ਆਰ. ਐੱਮ. ਸਕੀਮ ਅਧੀਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਡਾਕਟਰ ਰਾਜ ਕੁਮਾਰ ਖੇਤੀਬਾੜੀ ਅਫਸਰ ਔੜ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ | ਇਸ ਕੈਂਪ ਵਿਚ ਵੱਖ-ਵੱਖ ਭਾਗਾਂ ਦੇ ਸਟਬਲ ਵਰਨਿੰਗ ਵਿੱਚ ਲਗਾਏ ਗਏ ਕਲਸਟਰ ਅਫ਼ਸਰਾਂ ਅਤੇ ਬਲਾਕ ਦੇ ਕਿਸਾਨਾਂ ਵਲੋਂ ਭਾਗ ਲਿਆ ਗਿਆ | ਕੈਂਪ ਦੌਰਾਨ ਡਾਕਟਰ ਰਾਜ ਕੁਮਾਰ ਖੇਤੀਬਾੜੀ ਅਫਸਰ ਔੜ ਨੇ ਦੱਸਿਆ ਕਿ ਬਲਾਕ ਦੇ 83 ਪਿੰਡਾਂ ਵਿਚ ਕਲਸਟਰ ਅਫਸਰ ਅਤੇ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ ਤਾਂ ਜੋ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿਸਾਨ ਟਰਾਂਸਫਾਰਮਰ ਦੇ ਆਲੇ ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕਟਵਾ ਲੈਣ | ਖੇਤਾਂ ਵਿਚ ਲੱਗੇ ਟਰਾਂਸਫਾਰਮਰ ਦੇ ਆਲੇ ਦੁਆਲੇ ਨੂੰ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਡਿੱਗ ਜਾਂਦੀ ਹੈ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾ ਹੋ ਸਕੇ | ਉਹਨਾਂ ਕਿਸਾਨਾਂ ਨੂੰ ਇਹ ਵੀ ਦੱਸਿਆ ਕਿ ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ ਕਿਉਂਕਿ ਪ੍ਰਸ਼ਾਸਨ ਵਲੋਂ ਸ਼ਾਮ ਦੇ 7 ਵਜੇ ਤੋਂ ਲੈ ਕੇ ਸਵੇਰ ਦੇ 7 ਵਜੇ ਤੱਕ ਕੰਬਾਈਨ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ | ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਹਿਲਾਂ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹੇ ਦੇ ਵਿੱਚ ਕਣਕ ਦੇ ਨਾੜ ਜਾਂ ਫਸਲ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ | ਇਸ ਤੋਂ ਇਲਾਵਾ ਅੰਜੂ ਸਾਗਰ ਖੇਤੀਬਾੜੀ ਵਿਸਥਾਰ ਅਫਸਰ ਅਤੇ ਦੀਪਕ ਖੇਤੀਬਾੜੀ ਵਿਸਥਾਰ ਅਫਸਰ, ਲਖਵਿੰਦਰ ਕੁਮਾਰ ਅਤੇ ਜਸਵਿੰਦਰ ਕੁਮਾਰ ਦੋਵੇਂ ਏ. ਟੀ. ਐਮ, ਸੁਖਦੇਵ ਸਿੰਘ ਚੱਕਦਾਨਾ, ਸੁਖਵਿੰਦਰ ਸਿੰਘ, ਗੁਰਸ਼ਰਨ ਸਿੰਘ, ਬਲਬੀਰ ਸਿੰਘ ਆਦਿ ਤਕਰੀਬਨ 35 ਕਿਸਾਨਾਂ ਨੇ ਕਿਸਾਨ ਸਿਖਲਾਈ ਕੈਂਪ ਵਿੱਚ ਭਾਗ ਲਿਆ |
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਸੰਤ ਮਹਾਂਪੁਰਸ਼ਾਂ ਨੇ ਰੰਗ -ਰੋਗਨ ਦੀ ਸੇਵਾ ਕਰਵਾਈ ਆਰੰਭ ਅਗਲੀ ਖ਼ਬਰ ਝਿੰਗੜਾਂ ਤੋਂ ਬਾਬਾ ਬਾਲਕ ਨਾਥ ਦੀ ਗੁਫ਼ਾ ਦੇ ਦਰਸ਼ਨਾਂ ਲਈ ਸੰਗ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।