03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਵਿਸ਼ਵ ਬੈਕਅੱਪ ਦਿਵਸ ਮਨਾਇਆ

ਅਜੀਤ ਡੈਸਕ 05-04-2026
ਬੰਗਾ, 4 ਅਪ੍ਰੈਲ (ਧਰਮਵੀਰ ਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਤੇ ਪ੍ਰੋ. ਸੰਦੀਪ ਕੌਰ ਮੁਖੀ ਕੰਪਿਊਟਰ ਸਾਇੰਸ ਵਿਭਾਗ ਦੀ ਦੇਖ ਰੇਖ ਅਧੀਨ ਅਤੇ ਸੰਸਥਾ ਦੇ ਆਈ. ਆਈ. ਸੀ ਸੈੱਲ ਵਲੋਂ ਵਿਸ਼ਵ ਬੈਕਅੱਪ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਿਜ਼ੀਟਲ ਡਾਟਾ ਦੀ ਸੁਰੱਖਿਆ ਅਤੇ ਬੈਕਅੱਪ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ | ਇਸ ਮੌਕੇ ਪ੍ਰੋ. ਸੰਦੀਪ ਕੌਰ ਨੇ ਕਿਹਾ ਕਿ ਅੱਜ ਦੇ ਡਿਜ਼ਿਟਲ ਯੁੱਗ ਵਿੱਚ ਹਰ ਵਿਅਕਤੀ ਲਈ ਆਪਣਾ ਡਾਟਾ ਸੁਰੱਖਿਅਤ ਰੱਖਣਾ ਬਹੁਤ ਜਰੂਰੀ ਹੈ | ਉਨ੍ਹਾਂ ਦੱਸਿਆ ਕਿ ਬਹੁਤ ਵਾਰ ਤਕਨੀਕੀ ਖ਼ਰਾਬੀ, ਵਾਇਰਸ ਹਮਲੇ ਜਾਂ ਅਣਜਾਣੇ ਵਿੱਚ ਫਾਈਲਾਂ ਖਰਾਬ ਹੋਣ ਕਾਰਨ ਬਹੁਤ ਮਹੱਤਵਪੂਰਨ ਜਾਣਕਾਰੀ ਖੋ ਸਕਦੀ ਹੈ, ਜਿਸ ਤੋਂ ਬਚਣ ਲਈ ਬੈਕਅੱਪ ਲੈਣਾ ਲਾਜ਼ਮੀ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਹਾਰਡ ਡਰਾਈਵ, ਪੈਨ ਡਰਾਈਵ ਅਤੇ ਕਲਾਊਡ ਸਟੋਰੇਜ ਰਾਹੀਂ ਡਾਟਾ ਬੈਕਅੱਪ ਕਰਨ ਦੇ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪ੍ਰੋ. ਗੁਰਸ਼ਾਨ ਸਿੰਘ ਨੇ ਕਿਹਾ ਕਿ ਡਾਟਾ ਸੁਰੱਖਿਆ ਸਿਰਫ਼ ਆਈ. ਟੀ ਵਿਦਿਆਰਥੀਆਂ ਲਈ ਹੀ ਨਹੀ, ਸਗੋਂ ਹਰ ਵਿਅਕਤੀ ਲਈ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਨਿਯਮਿਤ ਤੌਰ 'ਤੇ ਆਪਣਾ ਡਾਟਾ ਬੈਕਅੱਪ ਕਰਦੇ ਰਹਿਣਾ ਚਾਹੀਦਾ ਹੈ | ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਕੰਪਿਊਟਰ ਸਾਇੰਸ ਵਿਭਾਗ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਵਾਲੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਵੇਂ ਗਿਆਨ ਨਾਲ ਜੋੜ ਕੇ ਜਿੰਮੇਵਾਰ ਡਿਜ਼ੀਟਲ ਨਾਗਰਿਕ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ | ਇਸ ਮੌਕੇ ਬੀ.ਸੀ.ਏ ਜਮਾਤ ਦੇ ਵਿਦਿਆਰਥੀਆਂ ਗੁਰਤੀਰਥ ਕੌਰ, ਮਹਿਕਪ੍ਰੀਤ ਕੌਰ, ਹਰਮਨ ਅਤੇ ਕਰਨਵੀਰ ਸਿੰਘ ਨੇ ਭਾਸ਼ਣ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਆਪਣੇ ਵਿਚਾਰ ਪੇਸ਼ ਕੀਤੇ | ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ. ਕਮਲੇਸ਼, ਪ੍ਰੋ. ਇੰਦਰਜੀਤ ਕੌਰ ਅਤੇ ਪ੍ਰੋ. ਹਰਮਨ ਵਲੋਂ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਕਿ ਉਹ ਡਿਜੀਟਲ ਸਾਧਨਾਂ ਦੀ ਵਰਤੋਂ ਸੁਰੱਖਿਅਤ ਅਤੇ ਜਿੰਮੇਵਾਰ ਢੰਗ ਨਾਲ ਕਰਨਗੇ | ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ |
ਪਿਛਲੀ ਖ਼ਬਰ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ- ਸਰਪੰਚ ਬੰਗਾ ਅਗਲੀ ਖ਼ਬਰ ਇੰਟਰਨੈਸ਼ਨਲ ਏ.ਆਈ. ਓਲੰਪੀਆਡ 'ਚ ਸਟੇਟ ਟੌਪਰ ਆਰਿਆਮਨ ਭੰਡਾਰੀ ਨੇ ਕਾਂਸੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।