03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ- ਸਰਪੰਚ ਬੰਗਾ

ਅਜੀਤ ਡੈਸਕ 05-04-2026
ਕਟਾਰੀਆਂ, 4 ਅਪ੍ਰੈਲ (ਪ੍ਰੇਮੀ ਸੰਧਵਾਂ) - ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਸਰਪੰਚ ਬਿਮਲਾ ਦੇਵੀ ਬੰਗਾ ਪਤਨੀ ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ 'ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ | ਕਿਉਂਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਆਪਣੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਤੇ ਹੁਣ ਜਦੋਂ ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਤਾਂ ਕੁੰਭਕਰਨੀ ਨੀਂਦ ਸੁੱਤੀ ਪਈ ਸਰਕਾਰ ਨੂੰ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦਾ ਭੁੱਲਿਆ ਵਾਅਦਾ ਚੇਤੇ ਆਇਆ | ਉਨ੍ਹਾਂ ਕਿਹਾ ਕਿ ਜੇਕਰ ਸੱਚ ਮੁੱਚ ਸਰਕਾਰ ਔਰਤਾਂ ਦੀ ਭਲਾਈ ਲਈ ਕੁੱਝ ਕਰਨਾ ਚਹੁੰਦੀ ਹੈ ਤਾਂ ਉਹ ਪਿਛਲੇ ਚਾਰ ਸਾਲਾਂ ਵਿੱਚ ਪ੍ਰਤੀ ਔਰਤ ਦਾ ਬਣਦਾ 48 ਹਜ਼ਾਰ ਰੁਪਏ ਦੇਣ ਵੱਲ ਧਿਆਨ ਦੇਵੇ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਔਰਤਾਂ ਦਾ ਇੱਕ ਜੁੱਟ ਹੋਣਾ ਤੈਅ ਹੈ |
ਪਿਛਲੀ ਖ਼ਬਰ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਪਿ੍ੰਸੀਪਲ ਸਕੱਤਰ ਨਾਲ ਮੁਲਾਕਾਤ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਵਿਸ਼ਵ ਬੈਕਅੱਪ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।