03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬੰਗਾ 'ਚ ਸੰਤ ਤੇਜਾ ਸਿੰਘ ਜੀ ਦੀ ਬਰਸੀ 'ਤੇ ਗੁਰਮਤਿ ਸਮਾਗਮ 7 ਨੂੰ

ਅਜੀਤ ਡੈਸਕ 05-04-2026
ਬੰਗਾ, 4 ਅਪ੍ਰੈਲ (ਕਰਮ ਲਧਾਣਾ) - ਸੰਤ ਬਾਬਾ ਤੇਜਾ ਸਿੰਘ ਜੀ ਦੀ ਬਰਸੀ 'ਤੇ 7 ਅਪ੍ਰੈਲ ਦਿਨ ਮੰਗਲਵਾਰ ਨੂੰ ਆਜ਼ਾਦ ਚੌਂਕ ਬੰਗਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਡੇਰਾ ਸੰਤ ਬਾਬਾ ਕਾਲਾ ਸਿੰਘ ਜੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 5 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਹੋਣਗੇ ਜਦ ਕਿ 7 ਅਪ੍ਰੈਲ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਵੱਖ-ਵੱਖ ਡੇਰਿਆਂ ਤੋਂ ਆਏ ਹੋਏ ਸੰਤ ਮਹਾਂਪੁਰਸ਼ ਆਪਣੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ 'ਤੇ ਭਾਈ ਸੁਖਦੇਵ ਸਿੰਘ ਬੰਗਿਆਂ ਵਾਲੇ ਅਤੇ ਹੋਰ ਰਾਗੀ ਢਾਡੀ ਜਥੇ ਆਪਣੇ ਪ੍ਰੋਗਰਾਮ ਨਾਲ ਸੰਗਤਾਂ ਦੇ ਸਨਮੁੱਖ ਹੋਣਗੇ |
ਪਿਛਲੀ ਖ਼ਬਰ ਬਿ੍ਗੇਡੀਅਰ ਰਾਜ ਕੁਮਾਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਪਿ੍ੰਸੀਪਲ ਸਕੱਤਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।