04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਅਜੀਤ ਡੈਸਕ 05-04-2026
ਗੜ੍ਹਸ਼ੰਕਰ, 4 ਅਪ੍ਰੈਲ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 6 ਅਪ੍ਰੈਲ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨਿਆਂ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਵਲੋਂ ਪਿੰਡ ਗੋਲੇਵਾਲ ਵਿਖੇ ਮੀਟਿੰਗ ਕਰਕੇ ਕਿਸਾਨਾਂ ਨੂੰ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਹੋਰ ਮੁਸ਼ਕਿਲਾਂ ਖੜ੍ਹੀਆਂ ਕਰ ਰਹੀ ਹੈ | ਬਿਜਲੀ ਬਿੱਲ 2025 ਲਾਗੂ ਕਰਕੇ ਬਿਜਲੀ ਦਾ ਪ੍ਰਬੰਧ ਆਪਣੇ ਅਧੀਨ ਕਰਨਾ ਚਾਹੁੰਦੀ ਹੈ ਅਤੇ ਚਿੱਪ ਵਾਲੇ ਮੀਟਰ ਲਗਾ ਕੇ ਬਿਜਲੀ ਦੀ ਸਬਸਿਡੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਦਾ ਰਹੀਆਂ ਹਨ | ਮੀਟਿੰਗ ਨੂੰ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੇਨੋਵਾਲ ਕਲਾਂ, ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕਿ ਸੀਡ ਬਿੱਲ ਲਾਗੂ ਕਰਕੇ ਕੇਂਦਰ ਸਰਕਾਰ ਬੀਜ ਦਾ ਸਾਰਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ 'ਤੇ ਤੁਲੀ ਹੋਈ ਹੈ | ਮੀਟਿੰਗ ਵਿਚ ਮੀਤ ਪ੍ਰਧਾਨ ਹਰਬੰਸ ਸਿੰਘ ਰਸੂਲਪੁਰ, ਸੰਤੋਖ ਸਿੰਘ, ਤਜਿੰਦਰ ਸਿੰਘ ਦੇਨੋਵਾਲ ਕਲਾਂ, ਪਰਮਿੰਦਰ ਸਿੰਘ ਗੋਲੇਵਾਲ, ਗੁਰਨਾਮ ਸਿੰਘ, ਸਰਵਣ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ ਤੇ ਬਾਬਾ ਪਿਆਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਈਾਡ ਸਕੂਲ ਬਾਹੋਵਾਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਡਾ. ਦਿਲਬਾਰਾ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।