08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੁਲਿਸ ਵਿਭਾਗ 'ਚੋਂ ਸੇਵਾ ਮੁਕਤ ਹੋਏ ਅਮਰਜੀਤ ਸਿੰਘ ਦਾ ਬੰਗਾ ਵਲੋਂ ਸਨਮਾਨ

ਅਜੀਤ ਡੈਸਕ 06-04-2026
ਕਟਾਰੀਆਂ, 5 ਅਪ੍ਰੈਲ (ਪ੍ਰੇਮੀ ਸੰਧਵਾਂ)-ਪੁਲਿਸ ਵਿਭਾਗ 'ਚ ਬਤੌਰ ਇੰਸਪੈਕਟਰ ਵਜੋਂ ਆਪਣੀਆਂ ਬੇਦਾਗ ਸੇਵਾਵਾਂ ਨਿਭਾਉਂਣ ਵਾਲੇ ਅਮਰਜੀਤ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਬਲਵਿੰਦਰ ਕੌਰ ਦਾ ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਸੇਵਾ ਮੁਕਤ ਹੋਏ ਪੁਲਿਸ ਇੰਸਪੈਕਟਰ ਅਮਰਜੀਤ ਸਿੰਘ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਭਰਾ ਅਮਰਜੀਤ ਸਿੰਘ ਵਲੋਂ ਪੁਲਿਸ ਵਿਭਾਗ ਵਿੱਚ ਨਿਭਾਈਆਂ ਗਈਆਂ ਬੇਦਾਗ ਸੇਵਾਵਾਂ ਨੂੰ ਅਸੀਂ ਜਿੰਦਗੀ ਦੇ ਹਰ ਪਲ ਵਿੱਚ ਯਾਦ ਰੱਖਾਂਗੇ | ਇਸ ਮੌਕੇ ਸਰਪੰਚ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਬਿਮਲਾ ਦੇਵੀ ਬੰਗਾ, ਬਲਵਿੰਦਰ ਕੌਰ, ਇੰਸਪੈਕਟਰ ਲਖਵੀਰ ਸਿੰਘ, ਇੰਸਪੈਕਟਰ ਅਮਰਜੀਤ ਸਿੰਘ, ਬਿਕਰਮ ਸਿੰਘ ਹੁਸ਼ਿਆਰਪੁਰ ਤੇ ਬਲਰਾਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੁੱਟਮਾਰ ਕਰਨ 'ਤੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ- ਬੀਬੀ ਕਮਲੇਸ਼ ਕੌਰ ਘੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।