22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਮਝੂਰ ਵਿਖੇ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 07-04-2026
ਉਸਮਾਨਪੁਰ, 6 ਅਪ੍ਰੈਲ (ਸੰਦੀਪ ਮਝੂਰ)-ਪਿੰਡ ਮਝੂਰ ਵਿਖੇ ਸੈਸ਼ਨ ਜੱਜ ਪ੍ਰੀਆ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ. ਜੀ. ਐੱਮ. ਕਮ ਸਕੱਤਰ ਡਾ. ਅਮਨਦੀਪ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਪੈਰਾ ਲੀਗਲ ਵਲੰਟੀਅਰ ਜਸਵਿੰਦਰ ਸਿੰਘ, ਕੁਲਵੰਤ ਰਾਮ ਧੀਰ ਤੇ ਕੁਲਵਿੰਦਰ ਸਿੰਘ ਆਦਿ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ | ਇਸ ਮੌਕੇ ਉਨ੍ਹਾਂ ਪੋਸਕੋ ਐਕਟ ਦੇ ਕੇਸਾਂ ਸਬੰਧੀ, ਮੁਫ਼ਤ ਸਰਕਾਰੀ ਵਕੀਲ ਅਤੇ ਵਿਆਹ ਦੀ ਸਹੀ ਉਮਰ, ਬਾਲ ਵਿਆਹ ਅਤੇ ਟੋਲ ਫਰੀ ਨੰਬਰਾਂ, ਮੁਫ਼ਤ ਨਿਆਇਕ ਸੁਵਿਧਾਵਾਂ ਆਦਿ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸੋਹਣ ਲਾਲ ਸਰਪੰਚ, ਰਿਚੀ ਰਾਣੀ, ਸੁਰਿੰਦਰ ਪਾਲ, ਬਲਜਿੰਦਰ ਸਿੰਘ, ਗੁਰਦੇਵ ਸਿੰਘ ਸਾਬਕਾ ਸਰਪੰਚ, ਹਰਦੇਵ ਸਿੰਘ, ਲਹਿੰਬਰ ਰਾਮ, ਕਿ੍ਸ਼ਨ ਲਾਲ, ਸਵਰਨਾ, ਧਿਆਨ ਸਿੰਘ, ਰਤਨਾ ਰਾਮ ਸਮੇਤ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਡੀ. ਟੀ. ਐੱਫ. ਵਲੋਂ ਟੈੱਟ ਖਿਲਾਫ਼ ਹੋਏ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਅਗਲੀ ਖ਼ਬਰ ਕਾਠਗੜ੍ਹ ਮੋੜ ਬੱਸ ਅੱਡੇ 'ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨਾ ਰੁਕਣ ਕਾਰਨ ਸਵਾਰੀਆਂ ਹੋ ਰਹੀਆਂ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।